Advertisment

ਅਨਾਰ ਖਾਣ ਦੇ ਹਨ ਕਈ ਫਾਇਦੇ, ਇਸ ਲਈ ਹਰ ਰੋਜ਼ ਖਾਓ ਅਨਾਰ

author-image
By Rupinder Kaler
New Update
ਅਨਾਰ ਖਾਣ ਦੇ ਹਨ ਕਈ ਫਾਇਦੇ, ਇਸ ਲਈ ਹਰ ਰੋਜ਼ ਖਾਓ ਅਨਾਰ
Advertisment
ਅਨਾਰ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜਿਵੇਂ
Advertisment
ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਤੇ ਹੋਰ ਬਹੁਤ ਸਾਰੇ ਜ਼ਰੂਰੀ ਤੱਤ । ਰੋਜ਼ਾਨਾ ਅਨਾਰ ਖਾਣ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਹੋਰ ਪੜ੍ਹੋ : Pomegranate ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ। ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ
Advertisment
ਕੈਂਸਰ ਹੈ, ਉਨ੍ਹਾਂ ਨੂੰ ਅਨਾਰ ਦਾ ਜੂਸ ਪੀਣਾ ਚਾਹੀਦਾ ਹੈ। Pomegranate ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ। ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। Pomegranate ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ।
Advertisment

Stay updated with the latest news headlines.

Follow us:
Advertisment
Advertisment
Latest Stories
Advertisment