ਅਨਾਰ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜਿਵੇਂ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਤੇ ਹੋਰ ਬਹੁਤ ਸਾਰੇ ਜ਼ਰੂਰੀ ਤੱਤ । ਰੋਜ਼ਾਨਾ ਅਨਾਰ ਖਾਣ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਹੋਰ ਪੜ੍ਹੋ :
- ਅਨੁਪਮ ਖੇਰ ਨੇ ਸ਼ੇਅਰ ਕੀਤੀ ‘ਦੇਸੀ ਹੈਰੀ ਪਾਟਰ’ ਦੀ ਵੀਡੀਓ
- ਵਿਆਹ ਤੋਂ ਪਹਿਲਾ ਗੌਹਰ ਖ਼ਾਨ ਤੇ ਜੈਦ ਦਰਬਾਰ ਨੇ ਕਰਵਾਇਆ ਪ੍ਰੀ-ਵੈਡਿੰਗ ਸ਼ੂਟ
ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ। ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਨੂੰ ਅਨਾਰ ਦਾ ਜੂਸ ਪੀਣਾ ਚਾਹੀਦਾ ਹੈ।
ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ। ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ।