ਸਟ੍ਰਾਬੇਰੀ ਖਾਣ ਦੇ ਹਨ ਕਈ ਫਾਇਦੇ, ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ

written by Rupinder Kaler | June 23, 2021

ਸਟ੍ਰਾਬੇਰੀ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ, ਐਂਟੀ-ਏਜਿੰਗ ਗੁਣ ਹੋਣ ਕਾਰਨ ਸ਼ੂਗਰ, ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਇਸ ਵਿਚ ਮੌਜੂਦ ਐਂਟੀ-ਆਕਸੀਡੈਂਟਸ, ਐਂਟੀ-ਇਨਫਲੇਮੇਟਰੀ, ਐਂਟੀ-ਕੈਂਸਰ ਗਨ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਦੇ ਹਨ। ਇਹ ਸਰੀਰ ਵਿਚ ਕੈਂਸਰ ਸੈੱਲਾਂ ਦੇ ਗਠਨ ਨੂੰ ਰੋਕਦੀ ਹੈ। ਅਜਿਹੇ ‘ਚ ਇਸ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਹੋਰ ਪੜ੍ਹੋ : ਫ਼ਿਲਮ ‘ਗੁਲਾਮ’ ਦੀ ਸ਼ੂਟਿੰਗ ਦੌਰਾਨ ਜਦੋਂ  8 ਦਿਨ ਤੱਕ ਆਮਿਰ ਖ਼ਾਨ ਨੇ ਨਹੀਂ ਧੋਤਾ ਸੀ ਆਪਣਾ ਮੂੰਹ ਇਸ ਦੇ ਨਾਲ ਹੀ ਕਬਜ਼ ਤੋਂ ਪੀੜਤ ਲੋਕਾਂ ਨੂੰ ਸਟ੍ਰਾਬੇਰੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਕੇ ਪਾਚਨ ਤੰਤਰ ਮਜ਼ਬੂਤ ਹੋਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਪੇਟ ਵਿੱਚ ਦਰਦ, ਐਸੀਡਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਸ਼ੂਗਰ ਦੇ ਮਰੀਜ਼ਾਂ ਲਈ ਸਟ੍ਰਾਬੇਰੀ ਲੈਣਾ ਲਾਭਕਾਰੀ ਹੁੰਦਾ ਹੈ। ਇਸ ਦੇ ਐਂਟੀ-ਆਕਸੀਡੈਂਟ ਗੁਣ ਸਰੀਰ ਵਿਚ ਗਲੂਕੋਜ਼ ਲੈਵਲ ਨੂੰ ਕੰਟਰੋਲ ਕਰਦੇ ਹਨ। ਅਜਿਹੇ ‘ਚ ਟਾਈਪ -2 ਸ਼ੂਗਰ ਦਾ ਖ਼ਤਰਾ ਵਿਸ਼ੇਸ਼ ਤੌਰ ‘ਤੇ ਘੱਟ ਹੁੰਦਾ ਹੈ। ਸਟ੍ਰਾਬੇਰੀ ਵਿਚ ਹੋਰ ਪੌਸ਼ਟਿਕ ਤੱਤਾਂ ਦੇ ਨਾਲ ਜ਼ਿਆਦਾ ਮਾਤਰਾ ਵਿਚ ਫਾਈਬਰ ਹੁੰਦਾ ਹੈ। ਇਸ ਨੂੰ ਲੈਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਕੋਰੋਨਾ ਤੋਂ ਬਚਣ ਲਈ ਹਰ ਕਿਸੇ ਨੂੰ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹੇ ‘ਚ ਸਟ੍ਰਾਬੇਰੀ ਦਾ ਸੇਵਨ ਸਭ ਤੋਂ ਉੱਤਮ ਆਪਸ਼ਨ ਹੈ। ਇਸ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਵਿਟਾਮਿਨ ਸੀ, ਡੀ ਅਤੇ ਕੈਲਸ਼ੀਅਮ ਦਾ ਉਚਿਤ ਸਰੋਤ ਹੋਣ ਦੇ ਕਾਰਨ ਇਸ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ। ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ ਵਿਚ ਦਰਦ ਤੋਂ ਰਾਹਤ ਮਿਲਕੇ ਵਧੀਆ ਤਰੀਕੇ ਨਾਲ ਵਿਕਾਸ ਹੋਣ ਵਿਚ ਸਹਾਇਤਾ ਮਿਲਦੀ ਹੈ। ਇਸ ਵਿਚ ਐਂਟੀ-ਏਜਿੰਗ ਗੁਣ ਹੋਣ ਨਾਲ ਸਕਿਨ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

0 Comments
0

You may also like