ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ ?

written by Shaminder | September 19, 2022

ਬਾਲੀਵੁੱਡ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood Pic) ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਬਾਲੀਵੁੱਡ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੀ ਜਿਸ ਅਦਾਕਾਰਾ ਬਾਰੇ ਦੱਸਣ ਜਾ ਰਹੇ ਹਾਂ । ਉਹ ਸੋਸ਼ਲ ਮੀਡੀਆ ‘ਤੇ ਤਾਂ ਐਕਟਿਵ ਰਹਿੰਦੀ ਹੀ ਹੈ।

Kangna Ranaut Image Source :Instagram

ਹੋਰ ਪੜ੍ਹੋ : ਗੀਤਾ ਬਸਰਾ ਨੇ ਹਰਭਜਨ ਸਿੰਘ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਸ ਦੇ ਨਾਲ ਹੀ ਉਹ ਆਪਣੇ ਵਿਵਾਦਿਤ ਬੋਲਾਂ ਕਰਕੇ ਵੀ ਚਰਚਾ ‘ਚ ਰਹਿੰਦੀ ਹੈ । ਵਿਵਾਦਾਂ ਦੇ ਨਾਲ ਉਸ ਦਾ ਪੁਰਾਣਾ ਨਾਤਾ ਰਿਹਾ ਹੈ ।ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਗਾ ਗਰਲ ਦੀ । ਜਿਸ ਦਾ ਕਿਸੇ ਨਾ ਕਿਸੇ ਦੇ ਨਾਲ ਅਕਸਰ ਪੰਗਾ ਚੱਲਦਾ ਹੀ ਰਹਿੰਦਾ ਹੈ ।

kangna Ranaut Image Source : Instagram

ਹੋਰ ਪੜ੍ਹੋ : ਅਨਿਲ ਕਪੂਰ ਦੇ ਹਮਸ਼ਕਲ ਦੀਆਂ ਤਸਵੀਰਾਂ ਹੋ ਰਹੀਆਂ ਵਾਇਰਲ, ਅਦਾਕਾਰ ਦੀ ਕਾਰਬਨ ਕਾਪੀ ਲੱਗਦਾ ਹੈ ਇਹ ਸ਼ਖਸ

ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ।ਜਿਸ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

Kangna Ranaut Image Source : Instagram

ਕੰਗਨਾ ਰਣੌਤ ਦੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਤਸਵੀਰ ‘ਚ ਕੰਗਨਾ ਆਪਣੇ ਮਾਪਿਆਂ ਦੇ ਨਾਲ ਸਕੂਟਰ ‘ਤੇ ਨਜ਼ਰ ਆ ਰਹੀ ਹੈ ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੀ ਵੱਡੀ ਭੈਣ ਅਤੇ ਭਰਾ ਦੇ ਨਾਲ ਨਜ਼ਰ ਆ ਰਹੀ ਹੈ । ਤੀਜੀ ਤਸਵੀਰ ‘ਚ ਉਹ ਬਹੁਤ ਛੋਟੀ ਨਜ਼ਰ ਆ ਰਹੀ ਹੈ ਜੋ ਕਿ ਉਸ ਦੇ ਬਚਪਨ ਦੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਫੈਨਸ ਵੱਲੋਂ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

 

View this post on Instagram

 

A post shared by Kangana Ranaut (@kanganaranaut)

You may also like