
ਦਰਸ਼ਨ ਔਲਖ (Darshan Aulakh) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਤਿੰਨ ਬੱਚਿਆਂ ਦਾ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤਿੰਨੋ ਬੱਚੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ (Guru Gobind Singh ji) ਦੇ ਵੱਲੋਂ ਦੇਸ਼ ਅਤੇ ਕੌਮ ਦੀ ਖਾਤਿਰ ਆਪਣੇ ਪਰਿਵਾਰ ਨੂੰ ਵਾਰ ਜਾਣ ਨੂੰ ਬਿਆਨ ਕਰ ਰਹੇ ਹਨ ।

ਹੋਰ ਪੜ੍ਹੋ : ਅਦਾਕਾਰਾ ਮਾਲਾ ਸਿਨ੍ਹਾ ਦੇ ਨਾਲ ਨਜ਼ਰ ਆਉਣ ਵਾਲਾ ਇਹ ਬੱਚਾ ਹੈ ਬਾਲੀਵੁੱਡ ਇੰਡਸਟਰੀ ਦਾ ਨਾਮੀ ਚਿਹਰਾ, ਕੀ ਤੁਸੀਂ ਪਛਾਣਿਆ !
ਇਸ ਤੋਂ ਇਲਾਵਾ ਇਸ ਵੀਡੀਓ ‘ਚ ਇਹ ਬੱਚੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਧਰਮ ਦੀ ਰੱਖਿਆ ਦੀ ਖਾਤਿਰ ਕੀਤੀ ਕੁਰਬਾਨੀ ਨੂੰ ਆਪਣੀ ਬੁਲੰਦ ਆਵਾਜ਼ ਦੇ ਨਾਲ ਬਿਆਨ ਕਰ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ‘ਤੇ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ ।

ਦਰਸ਼ਨ ਔਲਖ ਨੇ ਵੀ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਇਨ੍ਹਾਂ ਬੱਚਿਆਂ ਨੂੰ ਹੱਲਾਸ਼ੇਰੀ ਦੇਣ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਅਪੀਲ ਕੀਤੀ ਹੈ । ਦਰਸ਼ਨ ਔਲਖ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਇੱਕ ਗੀਤ ਵੀ ਕੱਢਿਆ ਸੀ। ਜਿਸ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਦਰਸ਼ਨ ਔਲਖ ਪਿਛਲੇ ਇੱਕ ਸਾਲ ਤੋਂ ਲਗਾਤਾਰ ਕਿਸਾਨਾਂ ਦਾ ਸਮਰਥਨ ਕਰਦੇ ਆ ਰਹੇ ਹਨ ਅਤੇ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋ ਕੇ ਲਗਾਤਾਰ ਕਿਸਾਨਾਂ ਦਾ ਸਮਰਥਨ ਕਰਦੇ ਆ ਰਹੇ ਹਨ ।
View this post on Instagram