ਸੋਸ਼ਲ ਮੀਡੀਆ ‘ਤੇ ਛਾਈਆਂ ਬੱਬੂ ਮਾਨ ਤੇ ਕਰਨ ਔਜਲਾ ਦੀਆਂ ਇਹ ਤਸਵੀਰਾਂ

Written by  Lajwinder kaur   |  February 18th 2021 10:35 AM  |  Updated: February 18th 2021 02:30 PM

ਸੋਸ਼ਲ ਮੀਡੀਆ ‘ਤੇ ਛਾਈਆਂ ਬੱਬੂ ਮਾਨ ਤੇ ਕਰਨ ਔਜਲਾ ਦੀਆਂ ਇਹ ਤਸਵੀਰਾਂ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਬੱਬੂ ਮਾਨ ਅਜਿਹੇ ਗਾਇਕ ਨੇ ਜਿਨ੍ਹਾਂ ਦੀ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਲਿਸਟ ਹੈ। ਪੰਜਾਬੀ ਮਿਊਜ਼ਿਕ ਜਗਤ ਦੇ ਕਈ ਨਾਮੀ ਗਾਇਕ ਵੀ ਬੱਬੂ ਮਾਨ ਦੇ ਕੱਟੜ ਫੈਨ ਨੇ।

babbu maan and karan aujla

ਹੋਰ ਪੜ੍ਹੋ :ਗਾਇਕ ਇੰਦਰਜੀਤ ਨਿੱਕੂ ਨੇ ਵਿਆਹ ਦੀ ਵਰ੍ਹੇਗੰਢ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਨੂੰ ਕੀਤਾ ਵਿਸ਼, ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

ਜੀ ਹਾਂ ਗਾਇਕ ਕਰਨ ਔਜਲਾ ਤੇ ਬੱਬੂ ਮਾਨ ਦੇ ਇਕੱਠਿਆਂ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਨੇ। ਦਰਸ਼ਕਾਂ ਨੂੰ ਦੋਵਾਂ ਗਾਇਕਾਂ ਦੀਆਂ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ। ਪ੍ਰਸ਼ੰਸਕ ਦੋਵਾਂ ਨੂੰ ਇਕੱਠੇ ਦੇਖਕੇ ਕਾਫੀ ਉਤਸੁਕ ਨਜ਼ਰ ਆਏ । ਜਿਸ ਕਰਕੇ ਕਈ ਵਾਇਰਲ ਪੇਜ਼ਾਂ ਉੱਤੇ ਇਹ ਤਸਵੀਰਾਂ ਸ਼ੇਅਰ ਹੋ ਰਹੀਆਂ ਨੇ।

ਦੱਸ ਦਈਏ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਗੀਤਾਂ ਦੀ ਮਸ਼ੀਨ ਨਾਲ ਫੇਮਸ ਕਰਨ ਔਜਲਾ ਵੀ ਬੱਬੂ ਮਾਨ ਦੇ ਫੈਨ ਨੇ। ਉਨ੍ਹਾਂ ਦੇ ਗੀਤਾਂ ‘ਚ ਵੀ ਅਕਸਰ ਬੱਬੂ ਮਾਨ ਦਾ ਜ਼ਿਕਰ ਸੁਣਨ ਨੂੰ ਮਿਲਦਾ ਹੈ। ਜੇ ਗੱਲ ਕਰੀਏ ਗਾਇਕ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀ ਬੈਕ ਟੂ ਬੈਕ ਕਿਸਾਨੀ ਗੀਤ ਲੈ ਕੇ ਆ ਰਹੇ ਨੇ। ਉਧਰ ਕਰਨ ਔਜਲਾ ਵੀ ਬਹੁਤ ਜਲਦ ਦਿਲਪ੍ਰੀਤ ਢਿਲੋਂ ਦੇ ਗਾਣੇ ‘ਚ ਫੀਚਰਿੰਗ ਕਰਦੇ ਹੋਏ ਦਿਖਾਈ ਦੇਣਗੇ।

dilpreet dhillon shared his album next chapter's first song poster


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network