
ਬਾਲੀਵੁੱਡ ਸਿਤਾਰਿਆਂ (Bollywood Stars) ਦੇ ਬਚਪਨ ਦੀਆਂ ਤਸਵੀਰਾਂ (Childhood pics) ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ । ਇਸ ਤਸਵੀਰ ‘ਚ ਬਾਲੀਵੁੱਡ ਦੀ ਇੱਕ ਮਸ਼ਹੂਰ ਅਦਾਕਾਰਾ ਅਤੇ ਅਦਾਕਾਰ ਨਜ਼ਰ ਆ ਰਹੇ ਹਨ ।ਇਸ ਤਸਵੀਰ ਨੂੰ ਤੁਸੀਂ ਵੇਖ ਕੇ ਸ਼ਾਇਦ ਪਛਾਣ ਹੀ ਗਏ ਹੋਵੋਗੇ । ਜੇ ਨਹੀਂ ਪਛਾਣਿਆ ਤਾਂ ਅਸੀਂ ਤੁਹਾਨੂੰ ਕੁਝ ਹਿੰਟ ਦਿੰਦੇ ਹਾਂ ।
ਹੋਰ ਪੜ੍ਹੋ : ਬਾਲੀਵੁੱਡ ਦੇ ਗੀਤ ‘ਤੇ ਇਨ੍ਹਾਂ ਕੁੜੀਆਂ ਨੇ ਕੀਤਾ ਡਾਂਸ, ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ
ਹਾਲ ਹੀ ਇਹ ਦੋਵੇਂ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝੇ ਸਨ । ਦੋਵਾਂ ਦੇ ਵਿਆਹ ‘ਚ ਕੁਝ ਚੋਣਵੇਂ ਸਿਤਾਰੇ ਅਤੇ ਪਰਿਵਾਰਿਕ ਮੈਂਬਰ ਹੀ ਸ਼ਾਮਿਲ ਹੋਏ ਸਨ । ਨਹੀਂ ਪਛਾਣਿਆ ! ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਜੋੜੇ ਨੇ ਆਫੀਸ਼ੀਅਲ ਤੌਰ ‘ਤੇ ਪ੍ਰੈਗਨੇਂਸੀ ਦਾ ਐਲਾਨ ਕਰ ਦਿੱਤਾ ਹੈ । ਜਿਸ ਤੋਂ ਬਾਅਦ ਹੁਣ ਇਸ ਜੋੜੀ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ ।

ਅਸੀਂ ਗੱਲ ਕਰ ਰਹੇ ਹਾਂ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਜਿਨ੍ਹਾਂ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਹੁਣ ਉਨ੍ਹਾਂ ਦੇ ਵੱਲੋਂ ਪ੍ਰੈਗਨੇਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਖੁਸ਼ੀ ਨੂੰ ਲੈ ਕੇ ਪਰਿਵਾਰ ਵੀ ਪੱਬਾਂ ਭਾਰ ਹੈ ਅਤੇ ਸਭ ਤੋਂ ਖੁਸ਼ੀ ਸੰਭਾਲੀ ਨਹੀਂ ਜਾ ਰਹੀ ।

ਇਨ੍ਹਾਂ ਵਾਇਰਲ ਹੋ ਰਹੀਆਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਬਹੁਤ ਹੀ ਕਿਊਟ ਨਜ਼ਰ ਆ ਰਹੇ ਹਨ ।ਦੋਵਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ‘ਚ ਇੱਕ ਫ਼ਿਲਮ ‘ਚ ਇੱਕਠੇ ਨਜ਼ਰ ਆਉਣਗੇ । ਦੋਵਾਂ ਦਾ ਅਫੇਅਰ ਕਾਫੀ ਲੰਮਾ ਸਮਾਂ ਚੱਲਿਆ ਜਿਸ ਤੋਂ ਬਾਅਦ ਦੋਵੇਂ ਵਿਆਹ ਦੇ ਬੰਧਨ ‘ਚ ਬੱਝੇ ਸਨ । ਇਸ ਤੋਂ ਪਹਿਲਾਂ ਰਣਬੀਰ ਕਪੂਰ ਦਾ ਨਾਮ ਕਈ ਐੱਕਟਰੈੱਸ ਦੇ ਨਾਲ ਜੁੜ ਚੁੱਕਿਆ ਹੈ । ਜਿਸ ‘ਚ ਦੀਪਿਕਾ ਪਾਦੂਕੋਣ ਤੇ ਕੈਟਰੀਨਾ ਕੈਫ ਵੀ ਸ਼ਾਮਿਲ ਹਨ ।
View this post on Instagram