ਕਾਨੂੰਨ ਹਰ ਇੱਕ ਲਈ ਬਰਾਬਰ ਹੋਣਾ ਚਾਹੀਦਾ ਹੈ: ਮੀਕਾ ਸਿੰਘ

Written by  Gourav Kochhar   |  April 07th 2018 07:21 AM  |  Updated: April 07th 2018 07:21 AM

ਕਾਨੂੰਨ ਹਰ ਇੱਕ ਲਈ ਬਰਾਬਰ ਹੋਣਾ ਚਾਹੀਦਾ ਹੈ: ਮੀਕਾ ਸਿੰਘ

ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਨੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਦਾ ਪੱਖ ਲੈਂਦੇ ਹੋਏ ਕਿਹਾ ਕਿ ਦੇਸ਼ 'ਚ ਕਾਨੂੰਨ ਸਾਰਿਆਂ ਲਈ ਇਕ ਸਮਾਨ ਹੋਣਾ ਚਾਹੀਦਾ ਹੈ। ਸਲਮਾਨ ਨੇ ਸਾਲ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਦੋਸ਼ੀ ਕਰਾਰ ਹੋਣ ਤੋਂ ਬਾਅਦ 5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਕਈ ਹਿੱਟ ਗੀਤ ਗਾ ਚੁੱਕੇ ਮੀਕਾ ਸਿੰਘ ਨੇ ਸ਼ੁੱਕਰਵਾਰ ਨੂੰ ਇਕ ਵੀਡੀਓ ਕਲਿਪ ਸ਼ੇਅਰ ਕੀਤਾ, ਜਿਸ 'ਚ ਕੁਝ ਲੋਕ ਮਿਲ ਕੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਮਾਰ ਰਹੇ ਹਨ।

Mika Singh Mika Singh

ਇਸ ਦੇ ਨਾਲ ਹੀ ਮੀਕਾ ਸਿੰਘ Mika Singh ਨੇ ਲਿਖਿਆ, ''ਮੈਂ ਆਪਣੀ ਕਾਨੂੰਨੀ ਪ੍ਰਣਾਲੀ ਦਾ ਸਨਮਾਨ ਕਰਦਾ ਹਾਂ ਪਰ ਕਾਨੂੰਨ ਸਾਰਿਆਂ ਲਈ ਇਕ ਹੋਣਾ ਚਾਹੀਦਾ।'' ਦੱਸਣਯੋਗ ਹੈ ਕਿ ਮੀਕਾ ਸਿੰਘ ਨੇ ਅੱਗੇ ਕਿਹਾ, ''ਜੇਕਰ ਸਲਮਾਨ ਖਾਨ ਨੂੰ ਸੈਲੀਬ੍ਰਿਟੀ ਹੁੰਦੇ ਹੋਏ ਸਜ਼ਾ ਸੁਣਾਈ ਜਾ ਸਕਦੀ ਹੈ ਤਾਂ ਆਮ ਲੋਕ ਜੋ ਗਰੀਬ ਵਿਅਕਤੀ 'ਤੇ ਹਮਲਾ ਕਰ ਰਹੇ ਹਨ ਤੇ ਆਪਣੇ ਆਪਰਾਧ ਦਾ ਵੀਡੀਓ ਬਣਾ ਰਹੇ ਹਨ, ਉਨ੍ਹਾਂ ਨੂੰ ਵੀ ਸਜ਼ਾ ਦਿੱਤੀ ਜਾਣੀ ਚਾਹੀਦੀ ਪਰ ਉਹ ਸੁਰੱਖਿਆਤ ਹਨ ਕਿਉਂਕਿ ਉਹ ਸਲਮਾਨ ਖਾਨ ਨਹੀਂ ਹੈ।''

ਇਹ ਸੀ ਮਾਮਲਾ

ਦੱਸਣਯੋਗ ਹੈ ਕਿ 1998 'ਚ ਜੋਧਪੁਰ 'ਚ ਆਪਣੀ ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ 'ਤੇ ਤਿੰਨ ਵੱਖ-ਵੱਖ ਥਾਵਾਂ 'ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ 'ਚੋਂ ਪੁਲਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ।ਉਨ੍ਹਾਂ ਦੇ ਹਥਿਆਰ ਲਾਇਸੰਸ 'ਚ ਵੀ ਖਾਮੀਆਂ ਦੇਖੀਆਂ ਗਈਆਂ ਸਨ। ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ 'ਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ।ਮੁੱਖ ਨਿਆਇਕ ਮਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਸਲਮਾਨ ਖਾਨ ਦੋਸ਼ੀ ਕਰਾਰ ਕੀਤਾ ਤੇ ਸੈਫ, ਸੋਨਾਲੀ, ਤੱਬੂ ਨੀਲਿਮਾ ਤੇ ਦੁਸ਼ਅੰਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ।

Salman Khan


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network