
ਪੰਜਾਬੀ ਇੰਡਸਟਰੀ ‘ਚ ਅਜਿਹੇ ਕਈ ਸਿਤਾਰੇ ਹੋਏ ਹਨ । ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਸੀ । ਪਰ ਪਰਿਵਾਰਿਕ ਰੁਝੇਵਿਆਂ ਦੇ ਕਾਰਨ ਜਾਂ ਫਿਰ ਦੇਸ਼ ਤੋਂ ਬਾਹਰ ਜਾਣ ਕਈ ਸਿਤਾਰਿਆਂ ਨੇ ਮਨੋਰੰਜਨ ਜਗਤ ਤੋਂ ਦੂਰੀ ਬਣਾ ਲਈ ਸੀ । ਅੱਜ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ । ਇਸ ਅਦਾਕਾਰਾ (Actress) ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਸੀ । ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਕਿਮੀ ਵਰਮਾ (Kimi Verma) ਦੀ ।

ਹੋਰ ਪੜ੍ਹੋ : ਕਿਮੀ ਵਰਮਾ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਜਿਸ ਨੇ ਦਸਵੀਂ ਜਮਾਤ ‘ਚ ਪੜ੍ਹਨ ਦੇ ਦੌਰਾਨ ਹੀ ਪਹਿਲੀ ਫ਼ਿਲਮ ‘ਚ ਕੰਮ ਕੀਤਾ ਸੀ । ‘ਨਸੀਬੋ’ ਟਾਈਟਲ ਹੇਠ ਆਈ ਇਸ ਫ਼ਿਲਮ ਨੂੰ ਉਸ ਸਮੇਂ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਬਾਅਦ ਉਸ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ । ਹਰਭਜਨ ਮਾਨ ਦੇ ਨਾਲ ਪੰਜਾਬੀ ਇੰਡਸਟਰੀ ‘ਚ ਆਪਣੀ ਖ਼ਾਸ ਜਗ੍ਹਾ ਬਣਾ ਲਈ ਸੀ ।

ਹੋਰ ਪੜ੍ਹੋ : ਪੰਜਾਬੀ ਫ਼ਿਲਮਾਂ ‘ਚ ਧੱਕ ਪਾਉਣ ਵਾਲੀ ਹੀਰੋਇਨ ਕਿਮੀ ਵਰਮਾ ਅੱਜ ਵੀ ਕਾਫੀ ਸਟਾਈਲਿਸ਼
ਹਰਭਜਨ ਮਾਨ ਦੇ ਨਾਲ ਉਹ ਫ਼ਿਲਮ ‘ਅਸਾਂ ਨੂੰ ਮਾਣ ਵਤਨਾਂ ਦਾ’, ‘ਮੇਰਾ ਪਿੰਡ ਮਾਈ ਹੋਮ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਜਲਦ ਹੀ ਉਹ ਹੁਣ ਇੱਕ ਨਵੀਂ ਫ਼ਿਲਮ ‘ਚ ਨਜ਼ਰ ਆਉਣ ਵਾਲੀ ਹੈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਸਾਂਝੀਆਂ ਕੀਤੀਆਂ ਸਨ ।ਪੰਜਾਬੀ ਇੰਡਸਟਰੀ ‘ਚ ਕਿਮੀ ਵਰਮਾ ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ ।
ਨੱਬੇ ਦੇ ਦਹਾਕੇ ‘ਚ ਉਸ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਕਿਮੀ ਸ਼ਰਮਾ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਟੀਨ-ਏਜ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਬਹੁਤ ਹੀ ਕਿਊਟ ਦਿਖਾਈ ਦੇ ਰਹੀ ਹੈ ।
View this post on Instagram