ਸਿਰ ‘ਤੇ ਪਟਕਾ ਬੰਨੀ ਇਹ ਮੁੰਡਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ (Punjabi Stars) ਨੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ । ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਅਤੇ ਸੰਘਰਸ਼ ਦੇ ਦਿਨਾਂ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਉਸ ਮਸ਼ਹੂਰ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਹੀ ਨਹੀਂ, ਬਲਕਿ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਨਾਲ ਖ਼ਾਸ ਪਛਾਣ ਬਣਾਈ ਹੈ ।
image source Instagram
ਹੋਰ ਪੜ੍ਹੋ : ਨੀਰੂ ਬਾਜਵਾ ਨੇ ਭੈਣ ਰੁਬੀਨਾ ਦੇ ਵਿਆਹ ‘ਤੇ ਕੀਤਾ ਸੀ ਖੂਬ ਡਾਂਸ, ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ
ਜੀ ਹਾਂ ਹੁਣ ਤੱਕ ਇਹ ਸਿਤਾਰਾ ਅਨੇਕਾਂ ਹੀ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕਿਆ ਹੈ । ਉੱਥੇ ਹੀ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ । ਹੁਣ ਤਾਂ ਤੁਸੀਂ ਜਾਣ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਨ । ਅਸੀਂ ਗੱਲ ਕਰ ਰਹੇ ਹਾਂ ਦੋਸਾਂਝਾ (Diljit Dosanjh) ਵਾਲੇ ਦੀ ।
ਹੋਰ ਪੜ੍ਹੋ : ਗੁਰੂ ਰੰਧਾਵਾ ਦੇ ਨਾਲ ਵੀਡੀਓ ਬਣਾ ਕੇ ਬੁਰੀ ਫਸੀ ਸ਼ਹਿਨਾਜ਼ ਗਿੱਲ, ਟ੍ਰੋਲਰਸ ਦੇ ਨਿਸ਼ਾਨੇ ‘ਤੇ ਆਈ
ਜੋ ਕੌਮਾਂਤਰੀ ਪੱਧਰ ‘ਤੇ ਛਾਇਆ ਹੋਇਆ ਹੈ । ਉਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ ਅਤੇ ਪੂਰੇ ਰੌਅਬ ਦੇ ਨਾਲ ਖੜ ਕੇ ਤਸਵੀਰ ਖਿਚਵਾ ਰਿਹਾ ਹੈ ।
ਕਹਿੰਦੇ ਹਨ ਕਿ ਪੂਤ ਦੇ ਪੈਰ ਪਾਲਣੇ ‘ਚ ਹੀ ਨਜ਼ਰ ਆਉਣ ਲੱਗ ਪੈਂਦੇ ਹਨ ਕਿ ਉਹ ਵੱਡਾ ਹੋ ਕੇ ਕਿਸ ਤਰ੍ਹਾਂ ਦੇ ਕੰਮ ਕਰੇਗਾ ਅਤੇ ਇਸ ਤਸਵੀਰ ‘ਚ ਵੀ ਇਹ ਸਾਫ਼ ਜ਼ਾਹਿਰ ਹੋ ਰਿਹਾ ਹੈ ਅਤੇ ਆਪਣੇ ਇਸ ਟਸ਼ਨ ਨੂੰ ਉਨ੍ਹਾਂ ਨੇ ਹੁਣ ਤੱਕ ਬਰਕਰਾਰ ਰੱਖਿਆ ਹੈ । ਉਹ ਜਿੱਥੇ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ, ਉੱਥੇ ਹੀ ਆਪਣੀਆਂ ਫ਼ਿਲਮਾਂ ਦੇ ਨਾਲ ਵੀ ਉਨ੍ਹਾਂ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।
View this post on Instagram