
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood pics) ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਪ੍ਰੰਸ਼ਸਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਦਾ ਸਬੰਧ ਹਰਿਆਣਾ ਦੇ ਨਾਲ ਹੈ ਪਰ ਪੰਜਾਬੀ ਗਾਇਕੀ ‘ਚ ਉਸ ਨੇ ਆਪਣੀ ਖ਼ਾਸ ਜਗ੍ਹਾ ਬਣਾਈ ਹੈ ।

ਉਸ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅੱਜ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਮਾਈਕ ਦੇ ਸਾਹਮਣੇ ਖੜਾ ਹੋ ਕੇ ਕੁਝ ਬੋਲਦਾ ਹੋਇਆ ਦਿਖਾਈ ਦੇ ਰਿਹਾ ਹੈ । ਸਕੂਲ ਡਰੈੱਸ ‘ਚ ਨਜ਼ਰ ਆ ਰਿਹਾ ਇਹ ਬੱਚਾ ਕੋਕਰੀ ਕਲਾਂ ਦਾ ਰਹਿਣ ਵਾਲਾ ਹੈ ।

ਹੁਣ ਤੁਸੀਂ ਪਛਾਣ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਪਛਾਣਿਆ ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ । ਇਹ ਹੈ ਗਾਇਕ ਗਗਨ ਕੋਕਰੀ । ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ ।

ਗਾਇਕ ਨੇ ਆਪਣੀ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਜਲਦ ਹੀ ਆਪਣੀ ਲਾਈਫ ਜਰਨੀ ਨੂੰ ਲੋਕਾਂ ਦੇ ਨਾਲ ਸਾਂਝਾ ਕਰਨਗੇ ।ਜਿਸ ਦੇ ਬਾਰੇ ਉਨ੍ਹਾਂ ਨੇ ਪੋਸਟ ਸਾਂਝੀ ਕਰਦੇ ਹੋਏ ਜਾਣਕਾਰੀ ਵੀ ਦਿੱਤੀ ਹੈ । ਗਗਨ ਕੋਕਰੀ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।
View this post on Instagram