ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਵੀਰਾਂ ਦਾ ਪੂਰਾ ਸਮਰਥਨ ਕਰਦੇ ਹੋਏ ਦਿਖਾਈ ਦੇ ਰਹੇ ਨੇ । ਉਹ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਕਿਸਾਨਾਂ ਦੇ ਲਈ ਪੋਸਟਾਂ ਪਾਉਂਦੇ ਰਹਿੰਦੇ ਨੇ ।
ਅਜਿਹੇ ‘ਚ ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਦਾ ਇੱਕ ਕਿਊਟ ਜਿਹਾ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ।ਵੀਡੀਓ ‘ਚ ਗੁਰਬਾਜ਼ ਘੋੜੇ ਵਾਲੇ ਖਿਡੌਣੇ ਉੱਤੇ ਝੂਟੇ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਮਨਕਿਰਤ ਔਲਖ ਦਾ ਗੀਤ ਵੀ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਗਿੱਪੀ ਗਰੇਵਾਲ ਨੇ ਕੈਪਸ਼ਨ ‘ਚ ਦੱਸਿਆ ਹੈ ਕਿ ਪਹਿਲੀ ਵਾਰ ਗੁਰਬਾਜ਼ ਨੇ ਜੂੜਾ ਕੀਤਾ ਹੈ ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਬਹੁਤ ਜਲਦ ਦਿੱਲੀ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਵਾਸਤੇ ਆ ਰਹੇ ਨੇ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੱਕ ਵੀਡੀਓ ਸੁਨੇਹੇ ਰਾਹੀਂ ਦਿੱਤੀ ਸੀ ।
View this post on Instagram