ਗਿੱਪੀ ਗਰੇਵਾਲ ਦੇ ਬੇਟਿਆਂ ਦਾ ਇਹ ਕਿਊੇਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | March 07, 2022

ਗਿੱਪੀ ਗਰੇਵਾਲ (Gippy Grewal) ਆਪਣੇ ਬੇਟਿਆਂ ਦੇ ਨਾਲ ਵੀਡੀਓਜ਼ (Video) ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਦੇ ਦੋਵੇਂ ਛੋਟੇ ਬੇਟੇ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ (Gurbaaz Grewal) ਸ਼ਿੰਦਾ ਗਰੇਵਾਲ (Shinda Grewal)  ਦੇ ਨਾਲ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਕਿਊੇਟ ਵੀਡੀਓ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਅਤੇ ਹਰ ਕੋਈ ਇਸ ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ । ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਆਪਣੇ ਬੇਟਿਆਂ ਦੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

Gippy Grewal With son image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦੀ ਇਹ ਕਿਊਟ ਤਸਵੀਰ ਹੋ ਰਹੀ ਵਾਇਰਲ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਕਾਮਯਾਬ ਫ਼ਿਲਮਾਂ ਦੇ ਚੁੱਕੇ ਹਨ ।

Gippy Grewal with son image From instagram

ਗਿੱਪੀ ਗਰੇਵਾਲ ਫ਼ਿਲਹਾਲ ਆਪਣੀ ਫ਼ਿਲਮ ‘ਹਨੀਮੂਨ’ ਨੂੰ ਲੈ ਕੇ ਚਰਚਾ ‘ਚ ਹਨ ਅਤੇ ਜਲਦ ਹੀ ਜੈਸਮੀਨ ਭਸੀਨ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।ਗਿੱਪੀ ਗਰੇਵਾਲ ਨੇ ਮਨੋਰੰਜਨ ਜਗਤ ‘ਚ ਕਦਮ ਰੱਖਣ ਤੋਂ ਪਹਿਲਾਂ ਦਿੱਲੀ ਦੇ ਇੱਕ ਹੋਟਲ ‘ਚ ਵੀ ਕੰਮ ਕੀਤਾ ਸੀ ।ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੀਤਾ ਸੀ । ਇਸ ਤੋਂ ਇਲਾਵਾ ਉਨ੍ਹਾਂ ਦੇ ਬੇਟੇ ਸ਼ਿੰਦਾ ‘ਚ ਵੀ ਅਦਾਕਾਰੀ ਦੇ ਗੁਣ ਹਨ ਅਤੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲਦਾ ਹੋਇਆ ਸ਼ਿੰਦਾ ਵੀ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕਿਆ ਹੈ ।

You may also like