ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

Written by  Shaminder   |  February 09th 2021 01:13 PM  |  Updated: February 09th 2021 01:13 PM

ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

ਪੰਜਾਬੀ ਇੰਡਸਟਰੀ ‘ਚ ਆਪਣੇ ਗੀਤਾਂ ਦੇ ਨਾਲ ਧੱਕ ਪਾਉਣ ਵਾਲੀ ਸੁਨੰਦਾ ਸ਼ਰਮਾ ਕਿਸੇ ਪਛਾਣ ਦੀ ਮੁਹਤਾਜ਼ ਨਹੀਂ। ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਸੁਨੰਦਾ ਸ਼ਰਮਾ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਨ੍ਹਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।

sunanda sharma

ਇਸ ਤਸਵੀਰ ‘ਚ ਸੁਨੰਦਾ ਸਕੂਲ ਦੇ ਕਿਸੇ ਸੱਭਿਆਚਾਰਕ ਪ੍ਰੋਗਰਾਮ ਲਈ ਤਿਆਰ ਹੋਈ ਵਿਖਾਈ ਦੇ ਰਹੀ ਹੈ । ਉਨ੍ਹਾਂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ਅਤੇ ਇਸ ਤਸਵੀਰ ਨੂੰ ਸ਼ੇਅਰ ਕਰ ਰਹੇ ਹਨ ।

ਹੋਰ ਪੜ੍ਹੋ :  ਅਦਾਕਾਰਾ ਉਰਵਸ਼ੀ ਰੌਤੇਲਾ ਨੇ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ

sunanda sharma

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਸੋਨੂੰ ਸੂਦ ਦੇ ਨਾਲ ਆਏ ਉਨ੍ਹਾਂ ਦੇ ਗੀਤ ‘ਪਾਗਲ ਨਈ ਹੋਣਾ’ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

sunanda sharma

ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਮਾਲ ਵਿਖਾ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network