ਪਰੇਸ਼ ਰਾਵਲ ਦੀ ਗੋਦ ‘ਚ ਬੈਠੀ ਇਹ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

Written by  Shaminder   |  November 25th 2021 11:54 AM  |  Updated: November 25th 2021 11:54 AM

ਪਰੇਸ਼ ਰਾਵਲ ਦੀ ਗੋਦ ‘ਚ ਬੈਠੀ ਇਹ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਬਾਲੀਵੁੱਡ (Bollywood Stars) ਸਿਤਾਰਿਆਂ ਦੇ ਬਚਪਨ  (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਬਾਲੀਵੁੱਡ ਦੀ ਇੱਕ ਹੋਰ ਅਦਾਕਾਰਾ (Actress) ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ।ਜਿਸ ਨੂੰ ਲੋਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ‘ਚ ਅਦਾਕਾਰਾ ਨੂੰ ਪਛਾਨਣਾ ਵੀ ਮੁਸ਼ਕਿਲ ਹੈ । ਇਸ ਅਦਾਕਾਰਾ ਦੇ ਪਿਤਾ ਵੀ ਮਸ਼ਹੂਰ ਫ਼ਿਲਮ ਡਾਇਰੈਕਟਰ ਹਨ ਅਤੇ ਭੈਣ ਵੀ ਇੱਕ ਬਿਹਤਰੀਨ ਅਦਾਕਾਰਾ ਹੋਣ ਦੇ ਨਾਲ-ਨਾਲ ਇੱਕ ਕਾਮਯਾਬ ਫ਼ਿਲਮ ਡਾਇਰੈਕਟਰ ਹੈ, ਜਿਸ ਦੀ ਕਦੇ ਬਾਲੀਵੁੱਡ ‘ਚ ਤੂਤੀ ਬੋਲਦੀ ਸੀ ।

alia bhatt image From instagram

ਹੋਰ ਪੜ੍ਹੋ : ਅੰਮ੍ਰਿਤ ਮਾਨ ਦੀ ਫ਼ਿਲਮ ‘ਬੱਬਰ’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਹੁਣ ਇਸ ਦਿਨ ਹੋਵੇਗੀ ਰਿਲੀਜ਼

ਤੁਸੀਂ ਪਛਾਣ ਹੀ ਗਏ ਹੋਵੇਗੋ ਕਿ ਇਹ ਅਦਾਕਾਰਾ ਕੌਣ ਹਨ । ਨਹੀਂ ਪਛਾਣੇ ! ਤਾਂ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ ਕਿ ਇਹ ਕੌਣ ਹੈ । ਇਹ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ । ਜਿਸ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

alia-bhatt

ਆਲੀਆ ਭੱਟ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਫ਼ਿਲਮਾਂ ਦੇ ਵਿੱਚ ਨਜ਼ਰ ਆਉਣ ਵਾਲੀ ਹੈ । ਉਨ੍ਹਾਂ ਦੇ ਵਿਆਹ ਦੀਆਂ ਖ਼ਬਰਾਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਹਨ । ਰਣਬੀਰ ਕਪੂਰ ਦੇ ਨਾਲ ਉਸ ਦੇ ਵਿਆਹ ਦੀਆਂ ਖ਼ਬਰਾਂ ਪਿਛਲੇ ਲੰਮੇ ਸਮੇਂ ਤੋਂ ਆ ਰਹੀਆਂ ਹਨ ।

 

View this post on Instagram

 

A post shared by Filmy (@filmypr)

ਪਰ ਹਾਲੇ ਤੱਕ ਦੋਵਾਂ ਨੇ ਵਿਆਹ ਨਹੀਂ ਕਰਵਾਇਆ ਹੈ । ਰਣਬੀਰ ਕਪੂਰ ਅਤੇ ਆਲੀਆ ਭੱਟ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ । ਇਨ੍ਹਾਂ ਪ੍ਰਾਜੈਕਟਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਉਤਸ਼ਾਹਿਤ ਹਨ ।ਆਲੀਆ ਭੱਟ ਦੀ ਫ਼ਿਲਮ ‘ਗੰਗੂਬਾਈ ਕਾਠਿਆਵਾੜੀ’ ਅਗਲੇ ਸਾਲ 18 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸੇ ਦਰਮਿਆਨ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਦੋਵਾਂ ਦੇ ਪ੍ਰਸ਼ੰਸਕ ਵੀ ਦੋਵਾਂ ਦੇ ਵਿਆਹ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

 

You May Like This
DOWNLOAD APP


© 2023 PTC Punjabi. All Rights Reserved.
Powered by PTC Network