
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ (Old Pic ) ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਉਸ ਨੇ ਪੰਜਾਬੀ ਇੰਡਸਟਰੀ ‘ਚ ਆਪਣੇ ਗੀਤਾਂ ਦੇ ਨਾਲ ਹੀ ਨਹੀਂ ਆਪਣੀ ਅਦਾਕਾਰੀ ਦੇ ਨਾਲ ਵੀ ਖ਼ਾਸ ਪਛਾਣ ਬਣਾਈ ਹੈ ।
ਜੀ ਹਾਂ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਵੀ ਜਿੱਤ ਚੁੱਕੇ ਹਨ । ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ‘ਲੱਗੇ ਨਿਰੀ ਅੱਤ ਗੋਰੀਏ ਨੀ ਪਾ ਕੇ ਸੂਟ ਪਟਿਆਲਾ ਸ਼ਾਹੀ’।

ਹੋਰ ਪੜ੍ਹੋ : ਪ੍ਰੀਤ ਹਰਪਾਲ ਆਪਣੇ ਬੇਟੇ ਦੇ ਨਾਲ ਹਿੱਲ ਸਟੇਸ਼ਨ ‘ਤੇ ਘੁੰਮਦੇ ਆਏ ਨਜ਼ਰ, ਵੇਖੋ ਵੀਡੀਓ
ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਕੌਣ ਹਨ । ਇਹ ਹਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ‘ਤੇ ਗੀਤਕਾਰ ਪ੍ਰੀਤ ਹਰਪਾਲ । ਜਿਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ । ਪ੍ਰੀਤ ਹਰਪਾਲ ਇੱਕ ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਲੇਖਣੀ ਦੇ ਮਾਲਕ ਵੀ ਹਨ ।
View this post on Instagram