ਨਿਸ਼ਾ ਬਾਨੋ ਨੇ ਆਪਣੇ ਪਤੀ ਸਮੀਰ ਮਾਹੀ ਦਾ ਸਿਰ ਦਰਦ ਇਸ ਤਰ੍ਹਾਂ ਕੀਤਾ ਦੂਰ, ਪਤੀ ਨੇ ਸਾਂਝਾ ਕੀਤਾ ਇਹ ਵੀਡੀਓ

written by Lajwinder kaur | March 29, 2022

ਪੰਜਾਬੀ ਮਿਊਜ਼ਿਕ ਜਗਤ ਦੇ ਕਿਊਟ ਤੇ ਲਵੀਡਬੀ ਕਪਲ ਨਿਸ਼ਾ ਬਾਨੋ NISHA BANO ਤੇ ਸਮੀਰ ਮਾਹੀ (Sameer Mahi), ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਦੋਵੇਂ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਸਮੀਰ ਮਾਹੀ ਨੇ ਆਪਣੀ ਪਤਨੀ ਦੇ ਨਾਲ ਇੱਕ ਕਿਊਟ ਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜੋ ਕਿ ਹਰ ਇੱਕ ਦਾ ਦਿਲ ਜਿੱਤ ਰਿਹਾ ਹੈ।

ਹੋਰ ਪੜ੍ਹੋ : ਪਿਆਰ ਦੇ ਰੰਗਾਂ ਨਾਲ ਭਰਿਆ ‘ਲੇਖ਼’ ਫ਼ਿਲਮ ਦਾ ਰੋਮਾਂਟਿਕ ਗੀਤ ‘Beliya' ਹੋਇਆ’ ਰਿਲੀਜ਼, ਦੇਖੋ ਵੀਡੀਓ

nisha Bano With husband image From instagram

 

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਗਾਇਕਾ ਅਤੇ ਐਕਟਰ ਨਿਸ਼ਾ ਬਾਨੋ ਆਪਣੇ ਪਤੀ ਦਾ ਸਿਰ ਘੁੱਟ ਰਹੀ ਹੈ ਤਾਂ ਜੋ ਪਤੀ ਨੂੰ ਸਿਰ ਦਰਦ ਤੋਂ ਰਾਹਤ ਮਿਲ ਸਕੇ। ਪਤੀ ਪਤਨੀ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਹੋਰ ਕੋਈ ਕਿਊਟ ਕਪਲ ਦੀ ਤਾਰੀਫ ਕਰ ਰਿਹਾ ਹੈ। ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ : ਖ਼ਾਨ ਸਾਬ ਦਾ ਸੈਡ ਸੌਂਗ ‘Tod Gayi’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

nisha bano and sameer mahi marrieage pics

ਦੱਸ ਦਈਏ ਨਿਸ਼ਾ ਬਾਨੋ ਤੇ ਸਮੀਰ ਮਾਹੀ ਨੇ ਪਿਛਲੇ ਸਾਲ ਵਿਆਹ ਕਰਵਾਇਆ ਸੀ। ਦੋਵਾਂ ਨੇ ਕਦੇ ਵੀ ਆਪਣੇ ਲਵ ਅਫੇਅਰ ਨੂੰ ਛੁਪਾਇਆ ਨਹੀਂ ਸੀ। ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਅਤੇ ਗਾਇਕਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਤੇ ਡਿਊਟ ਸੌਂਗਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।

 

 

View this post on Instagram

 

A post shared by Sameer Mahi (@sameermahiofficial)


 

You may also like