
ਸਲਮਾਨ ਖ਼ਾਨ (Salman Khan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ (Pics) ਸਾਂਝੀਆਂ ਕੀਤੀਆਂ ਹਨ । ਜਿਸ ‘ਚ ਸਲਮਾਨ ਖ਼ਾਨ ਪਾਣੀ ‘ਚ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਸਲਮਾਨ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ‘ਤੇ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਵੀ ਕਮੈਂਟ ਕਰਕੇ ਕਿਹਾ ਕਿ ਉਹ ਉਸ ਨੂੰ ਮਿਸ ਕਰ ਰਹੇ ਹਨ ।

ਹੋਰ ਪੜ੍ਹੋ : ਸਲਮਾਨ ਖ਼ਾਨ ਦੇ ਛੋਟੇ ਜਿਹੇ ਭਾਣਜੇ ਨੇ ਕੀਤਾ ਅਦਾਕਾਰ ਨਾਲ ਅਜਿਹਾ ਮਜ਼ਾਕ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਸਲਮਾਨ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਆਈ ਸੀ ‘ਅੰਤਿਮ’ ਜਿਸ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ । ਉਨ੍ਹਾਂ ਦੀਆਂ ਪੁਰਾਣੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ‘ਸਾਜਨ’ , ‘ਹਮ ਆਪਕੇ ਹੈਂ ਕੌਣ’, ‘ਮੈਂਨੇ ਪਿਆਰ ਕਿਆ’, ‘ਬਾਡੀਗਾਰਡ, ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
ਸਲਮਾਨ ਖ਼ਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਹਾਲੇ ਤੱਕ ਬੈਚਲਰ ਹਨ ਅਤੇ ਕਈ ਹੀਰੋਇਨਾਂ ਦੇ ਨਾਲ ਉਨ੍ਹਾਂ ਦਾ ਨਾਮ ਵੀ ਜੁੜਦਾ ਰਿਹਾ ਹੈ । ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦਾ ਨਾਮ ਕੈਟਰੀਨਾ ਕੈਫ ਦੇ ਨਾਲ ਜੋੜਿਆ ਜਾ ਰਿਹਾ ਸੀ । ਪਰ ਕੈਟਰੀਨਾ ਕੈਫ ਨੇ ਹਾਲ ਹੀ ਵਿੱਕੀ ਕੌਸ਼ਲ ਦੇ ਨਾਲ ਵਿਆਹ ਕਰਵਾ ਲਿਆ ਹੈ । ਕੁਝ ਦਿਨ ਪਹਿਲਾਂ ਹੀ ਸਲਮਾਨ ਖ਼ਾਨ ਦਾ ਨਾਮ ਸੋਨਾਕਸ਼ੀ ਸਿਨ੍ਹਾ ਦੇ ਨਾਲ ਜੋੜਿਆ ਜਾ ਰਿਹਾ ਸੀ ਕਿ ਦੋਵਾਂ ਨੇ ਵਿਆਹ ਕਰਵਾ ਲਿਆ ਹੈ ।
View this post on Instagram
B