ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ

Written by  Shaminder   |  February 23rd 2022 03:56 PM  |  Updated: February 23rd 2022 03:56 PM

ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਚਪਨ ਦੀ ਇੱਕ ਤਸਵੀਰ ਵਿਖਾਉਣ ਜਾ ਰਹੇ ਹਾਂ । ਜੀ ਹਾਂ ਇਸ ਤਸਵੀਰ ਨੂੰ ਅਦਾਕਾਰਾ ਦੀ ਭੈਣ ਵੱਲੋਂ ਸਾਂਝਾ ਕੀਤਾ ਗਿਆ ਹੈ । ਨੀਰੂ ਬਾਜਵਾ ਜੋ ਕਿ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਹੀਰੋਇਨਾਂ ਚੋਂ ਇੱਕ ਹੈ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਨੀਰੂ ਬਾਜਵਾ (Neeru Bajwa)ਆਪਣੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ ।ਉਸ ਨੇ ਆਪਣੀ ਭੈਣ ਰੁਬੀਨਾ ਬਾਜਵਾ (Rubina Bajwa) ਦੇ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

Rubina Bajwa , image From instagram

ਹੋਰ ਪੜ੍ਹੋ : ਵਿਰਾਟ ਕੋਹਲੀ ਦਸਤਾਰ ‘ਚ ਆਏ ਨਜ਼ਰ, ਅਨੁਸ਼ਕਾ ਸ਼ਰਮਾ ਦੇ ਨਾਲ ਤਸਵੀਰਾਂ ਹੋ ਰਹੀਆਂ ਵਾਇਰਲ

ਜਿਸ ‘ਚ ਅਦਾਕਾਰਾ ਦੀ ਪਛਾਣ ਕਰਨਾ ਵੀ ਮੁਸ਼ਕਿਲ ਲੱਗ ਰਿਹਾ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰੁਬੀਨਾ ਬਾਜਵਾ ਦੇ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

Rubina bajwa image From instagram

ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਉਹ ਉਸ ਵੇਲੇ ਚਰਚਾ ‘ਚ ਆਈ ਸੀ ਜਦੋਂ ਉਸ ਨੇ ਫ਼ਿਲਮ ‘ਮੁੰਡਾ ਹੀ ਚਾਹੀਦਾ’ ‘ਚ ਹਰੀਸ਼ ਵਰਮਾ ਦੇ ਨਾਲ ਕੰਮ ਕੀਤਾ ਸੀ । ਇਸ ਤੋਂ ਪਹਿਲਾਂ ਉਹ ਜੱਸੀ ਗਿੱਲ ਦੇ ਨਾਲ ਫ਼ਿਲਮ ‘ਸਰਗੀ’ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਅਦਾਕਾਰਾ ਦੀ ਭੈਣ ਨੀਰੂ ਬਾਜਵਾ ਵੀ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਉਸ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਨਜ਼ਰ ਆਏਗੀ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network