ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

written by Shaminder | June 04, 2021

ਰਵਿੰਦਰ ਗਰੇਵਾਲ ਨੇ ਆਪਣੇ ਬਚਪਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ਦਾ ਇੱਕ ਵੀਡੀਓ ਬਣਾ ਕੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਰਵਿੰਦਰ ਗਰੇਵਾਲ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੀਆਂ ਤਸਵੀਰਾਂ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਵਿੰਦਰ ਗਰੇਵਾਲ ਨੇ ਲਿਖਿਆ ‘ਸੁਫਨੇ ਉਹੀ ਸੱਚ ਹੁੰਦੇ ਹਨ ਜੋ ਖੁੱਲੀਆਂ ਅੱਖਾਂ ਨਾਲ ਦੇਖੇ ਜਾਣ’ ।

Ravinder Grewal Image From Ravinder Grewal Instagram
ਹੋਰ ਪੜ੍ਹੋ : ਕੈਂਸਰ ਦਾ ਇਲਾਜ਼ ਕਰਵਾ ਰਹੀ ਕਿਰਨ ਖੇਰ ਦਾ ਬਿਮਾਰੀ ਕਾਰਨ ਹੋਇਆ ਇਸ ਤਰ੍ਹਾਂ ਦਾ ਹਾਲ, ਪਛਾਨਣਾ ਵੀ ਹੋਇਆ ਮੁਸ਼ਕਿਲ , ਵੀਡੀਓ ਵਾਇਰਲ 
ravinder grewal share old picture and ask question to fans Image From Ravinder Grewal Instagram
ਰਵਿੰਦਰ ਗਰੇਵਾਲ ਦੇ ਬਚਪਨ ਦੀਆਂ ਤਸਵੀਰਾਂ ‘ਚ ਉਹ ਬੜੇ ਹੀ ਕਿਊਟ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਰਵਿੰਦਰ ਗਰੇਵਾਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
ravinder grewal Image From Ravinder Grewal Instagram
ਸੋਸ਼ਲ ਮੀਡੀਆ ‘ਤੇ ਵੀ ਰਵਿੰਦਰ ਗਰੇਵਾਲ ਦੀਆਂ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ।
ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਗੀਤਾਂ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।  

0 Comments
0

You may also like