ਇਹ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

Written by  Shaminder   |  October 07th 2021 11:33 AM  |  Updated: October 07th 2021 11:33 AM

ਇਹ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

ਬਾਲੀਵੁੱਡ ਅਤੇ ਪੰਜਾਬੀ ਸੈਲੀਬ੍ਰੇਟੀਜ਼ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਵੀ ਕੀਤਾ ਜਾਂਦਾ ਹੈ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala ) ਦੇ ਬਚਪਨ ( Childhood pic) ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ।ਇਸ ਤਸਵੀਰ ‘ਚ ਉਹਨਾਂ ਦੀ ਮਾਂ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੀ ਹੈ । ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤੀ ਜਾ ਰਹੀ ਹੈ ।

sidhu Moosewala Image From Instagram

ਹੋਰ ਪੜ੍ਹੋ : ਰੀਆ ਕਪੂਰ ਨੇ ਆਪਣੇ ਪਤੀ ਕਰਣ ਬੁਲਾਨੀ ਦਾ ਜਨਮ ਦਿਨ ਰੋਮਾਂਟਿਕ ਅੰਦਾਜ਼ ‘ਚ ਮਨਾਇਆ, ਤਸਵੀਰਾਂ ਵਾਇਰਲ

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ ‘ਮੂਸਾ ਜੱਟ’ ਆਈ ਹੈ । ਇਸ ਫ਼ਿਲਮ ਨੂੰ ਲੈ ਕੇ ਸਿੱਧੂ ਕਾਫੀ ਚਰਚਾ ‘ਚ ਹਨ ।

sidhu moosewala and his mother image From Instagram

 

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਆਪਣੇ ਗੀਤਾਂ ਦੇ ਕਾਰਨ ਉਹ ਚਰਚਾ ‘ਚ ਰਹਿੰਦੇ ਹਨ ।

 

View this post on Instagram

 

A post shared by @sidhumoosewala_fans_5911

ਸਿੱਧੂ ਮੂਸੇਵਾਲਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ‘ਡਾਲਰ’, ਧੱਕਾ ਸਣੇ ਕਈ ਗੀਤ ਸ਼ਾਮਿਲ ਹਨ । ਸਿੱਧੂ ਮੂਸੇਵਾਲਾ ਨੇ ਹਾਲ ਹੀ ‘ਚ ਆਪਣੇ ਗੀਤਾਂ ਦੀ ਇੱਕ ਐਲਬਮ ਵੀ ਰਿਲੀਜ਼ ਕੀਤੀ ਹੈ। ਜਿਸ ਨੂੰ ਸਰੋਤਿਆਂ ਵੱਲੋਂ ਵੀ ਕਾਫੀ ਪਸੰਦ ਕੀਤਾ ਗਿਆ ਸੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network