ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !

Written by  Shaminder   |  April 09th 2021 01:44 PM  |  Updated: April 09th 2021 01:44 PM

ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਜਿਸ ਨੂੰ ਕਿ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾਂਦਾ ਹੈ । ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਹ ਤਸਵੀਰ ਨਿਮਰਤ ਦੇ ਬਚਪਨ ਦੀ ਹੈ ਜਿਸ ‘ਚ ਉਹ ਸਕੁਲ ਦੀ ਡ੍ਰੈੱਸ ‘ਚ ਨਜ਼ਰ ਆ ਰਹੀ ਹੈ ।

nimrat Image From Nimrat Khaira's Instagram

ਹੋਰ ਪੜ੍ਹੋ :  ਕਿਸਾਨਾਂ ਦੇ ਹੱਕ ‘ਚ ਬਾਲੀਵੁੱਡ ਦੇ ਪ੍ਰਸਿੱਧ ਡਾਇਰੈਕਟਰ ਵਿਸ਼ਾਲ ਭਾਰਦਵਾਜ ਨੇ ਕੀਤਾ ਟਵੀਟ, ਸੋਸ਼ਲ ਮੀਡੀਆ ‘ਤੇ ਵਾਇਰਲ

nimrat Image From Nimrat Khaira's Instagram

ਨਿਮਰਤ ਨੂੰ ਸਕੂਲ ਅਧਿਆਪਕ ਇਨਾਮ ਦਿੰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

nimrat Image From Nimrat Khaira's Instagram

ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ । ਹੁਣ ਉਹ ਜਲਦ ਦੀ ਫ਼ਿਲਮ ‘ਜੋੜੀ’ ‘ਚ ਨਜ਼ਰ ਆਉਣ ਵਾਲੇ ਹਨ । ਜਿਸ ‘ਚ ਉਨ੍ਹਾਂ ਦੇ ਨਾਲ ਦਿਲਜੀਤ ਦੋਸਾਂਝ ਨਜ਼ਰ ਆਉਣਗੇ । ਇਸ ਤੋਂ ਇਲਾਵਾ ਸਰਗੁਣ ਮਹਿਤਾ ਦੇ ਨਾਲ ਉਹ ਫ਼ਿਲਮ ਸੌਕਣ ਸੌਕਣੇ ‘ਚ ਵੀ ਦਿਖਾਈ ਦੇਵੇਗੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network