ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !

Written by  Shaminder   |  June 29th 2021 11:44 AM  |  Updated: June 29th 2021 11:44 AM

ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !

ਪੰਜਾਬੀ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਗੁਣ ਗਾਇਕ ਹਿੰਮਤ ਸੰਧੂ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਹਿੰਮਤ ਸੰਧੂ ਆਪਣੇ ਕਿਸੇ ਸਾਥੀ ਦੇ ਨਾਲ ਨਜ਼ਰ ਆ ਰਿਹਾ ਹੈ ।

himmat-sandhu

ਹੋਰ ਪੜ੍ਹੋ : ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਜਨਮ ਦਿਨ ’ਤੇ ਆਪਣੇ ਪ੍ਰਸ਼ੰਸਕਾਂ ਲਈ ਖ਼ਾਸ ਵੀਡੀਓ ਕੀਤੀ ਸਾਂਝੀ 

ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਿੰਮਤ ਸੰਧੂ ਦੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਹਿੰਮਤ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਗਾਉਣ ਦਾ ਸ਼ੌਂਕ ਉਸ ਨੂੰ ਬਚਪਨ ਤੋਂ ਹੀ ਸੀ ਆਪਣੇ ਇਸੇ ਸ਼ੌਂਕ ਦੇ ਕਾਰਨ ਉਸ ਨੇ ਆਪਣੀ ਪੜ੍ਹਾਈ ਵੀ ਅਧੂਰੀ ਛੱਡ ਦਿੱਤੀ ਸੀ । ਹਿੰਮਤ ਸੰਧੂ ਨੇ ਕਈ ਫ਼ਿਲਮਾਂ ਦੇ ਲਈ ਵੀ ਗੀਤ ਗਾਏ ਹਨ ।ਉਨ੍ਹਾਂ ਦੀ ਆਵਾਜ਼ ਦਾ ਜਾਦੂ ‘ਬਲੈਕੀਆ’ ਫ਼ਿਲਮ ‘ਚ ਵੀ ਵੇਖਣ ਨੂੰ ਮਿਲਿਆ ਸੀ । ਇਸ ਫ਼ਿਲਮ ਦਾ ਟਾਈਟਲ ਟ੍ਰੈਕ ਹਿੰਮਤ ਸੰਧੂ ਨੇ ਹੀ ਗਾਇਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network