ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, 10 ਸਾਲ ਪਹਿਲਾਂ ਦਿੱਸਦਾ ਸੀ ਇਸ ਤਰ੍ਹਾਂ

Written by  Shaminder   |  March 05th 2021 01:25 PM  |  Updated: March 05th 2021 01:25 PM

ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, 10 ਸਾਲ ਪਹਿਲਾਂ ਦਿੱਸਦਾ ਸੀ ਇਸ ਤਰ੍ਹਾਂ

ਰੇਸ਼ਮ ਸਿੰਘ ਅਨਮੋਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਪਹਿਲੇ ਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜੋ ਕਿ ਦਸ ਸਾਲ ਪਹਿਲਾਂ ਉਨ੍ਹਾਂ ਨੇ ਕਰਵਾਇਆ ਸੀ ।

resham singh Image From Resham Singh Anmol’s Instagram

ਹੋਰ ਪੜ੍ਹੋ : ਕਰਣ ਔਜਲਾ ਦਾ ਨਵਾਂ ਗਾਣਾ ‘Mexico Koka’ ਫੁਲ ਵੀਡੀਓ ਸਮੇਤ ਹੋਇਆ ਰਿਲੀਜ਼

resham Image From Resham Singh Anmol’s Instagram

ਇਨ੍ਹਾਂ ਤਸਵੀਰਾਂ ‘ਚ ਉਹ ਪਛਾਣ ‘ਚ ਹੀ ਨਹੀਂ ਆ ਰਹੇ ਕਿ ਇਹ ਰੇਸ਼ਮ ਸਿੰਘ ਅਨਮੋਲ ਹੀ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

Resham singh Image From Resham Singh Anmol’s Instagram

ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਨਾਮ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ।

ਏਨੀਂ ਦਿਨੀਂ ਉਹ ਕਿਸਾਨਾਂ ਦੇ ਹੱਕ ‘ਚ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਧਰਨੇ ਵਾਲੀ ਜਗ੍ਹਾ ਤੋਂ ਅਕਸਰ ਉਹ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਹ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network