ਇਹ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਤੁਸੀਂ ਪਛਾਣਿਆ ਕੌਣ ਹੈ ਇਹ !

written by Shaminder | September 18, 2021

ਮਲਕੀਤ ਰੌਣੀ (Malkeet Rauni) ਪੰਜਾਬੀ ਇੰਡਸਟਰੀ ਦੇ ਬਹੁਤ ਵੱਡੇ ਸਿਤਾਰੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਇੱਕ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਕਿ ਕਾਫੀ ਪੁਰਾਣੀ ਹੈ । ਇਸ ਤਸਵੀਰ ਨੂੰ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੇ ਫੇਸਬੁੁੱਕ ਪੇਜ ‘ਤੇ ਸ਼ੇਅਰ ਕੀਤਾ ਹੈ । ਇਸ ਤਸਵੀਰ ‘ਚ ਉਨ੍ਹਾਂ ਦੇ ਨਾਲ ਨਿਰਮਲ ਰਿਸ਼ੀ ਵੀ ਨਜ਼ਰ ਆ ਰਹੇ ਹਨ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਇੱਕ ਪੁਰਾਣੀ ਯਾਦ ਨਿਰਮਲ ਰਿਸ਼ੀ ਜੀ ਦੇ ਨਾਲ’ ।

actor malkeet rauni shared his son image Image From Instagram

ਹੋਰ ਪੜ੍ਹੋ : ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਰਾਖੀ ਸਾਵੰਤ ਨੇ ਦਿੱਤੀ ਚੇਤਾਵਨੀ

ਪ੍ਰਸ਼ੰਸ਼ਕਾਂ ਵੱਲੋਂ ਵੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਮਲਕੀਤ ਰੌਣੀ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਬਚਪਨ ਤੋਂ ਹੀ ਅਦਾਕਾਰੀ ਦੇ ਗੁਣ ਉਨ੍ਹਾਂ 'ਚ ਦਿਖਾਈ ਦਿੰਦੇ ਸਨ ਅਤੇ ਉਨ੍ਹਾਂ ਨੇ ਬਚਪਨ 'ਚ ਹੀ ਕਈ ਨਾਟਕ ਖੇਡੇ ਅਤੇ ਉਨ੍ਹਾਂ ਨੇ ਕਈ ਵਰਕਸ਼ਾਪਾਂ 'ਚ ਭਾਗ ਲਿਆ ।

Malkeet Rauni -min Image From Instagram

ਉਨ੍ਹਾਂ ਦਾ ਵਿਆਹ ਬਹੁਤ ਹੀ ਛੋਟੀ ਉਮਰ 'ਚ ਹੋ ਗਿਆ ਸੀ ।ਉਨ੍ਹਾਂ ਨੇ ਪੰਜਾਬੀ ਫ਼ਿਲਮਾਂ, ਸੀਰੀਅਰਲਸ ਦੇ ਨਾਲ ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਵੀ ਕੰਮ ਕੀਤਾ ਹੈ ।

ਸਰਬਜੀਤ,ਅਤਿਥੀ ਤੁਮ ਕਬ ਜਾਓਗੇ,ਏਕ ਵੀਰ ਕੀ ਅਰਦਾਸ ਵੀਰਾ ਸਣੇ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕੀਤਾ ਹੈ । ਹਾਲ ਹੀ 'ਚ ਉੁਹ ਅਰਦਾਸ ਕਰਾਂ,ਬਣਜਾਰਾ ਟਰੱਕ ਡਰਾਈਵਰ ਸਣੇ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਹਨ ਅਤੇ ਅਨੇਕਾਂ ਹੀ ਪ੍ਰਾਜੈਕਟਸ 'ਤੇ ਕੰਮ ਕਰ ਰਹੇ ਹਨ ।

 

0 Comments
0

You may also like