
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਸੋਸ਼ਲ ਮੀਡੀਆ ਤੇ ਵੀ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।ਪੰਜਾਬੀ ਗਾਇਕੀ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਪ੍ਰਸਿੱਧ ਗਾਇਕ ਗੁਰਦਾਸ ਮਾਨ (Gurdas Maan)ਦੀ ਇਕ ਪੁਰਾਣੀ ਤਸਵੀਰ (Old Pic) ਵੀ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ਨੂੰ ਗੌਸਿਪਗਿਰੀ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ ਗਿਆ ਹੈ ।

ਹੋਰ ਪੜ੍ਹੋ : ਅਦਾਕਾਰਾ ਅਵਨੀਤ ਕੌਰ ਨੇ ਖਰੀਦੀ ਨਵੀਂ ਕਾਰ, ਸ਼ੇਅਰ ਕੀਤੀਆਂ ਤਸਵੀਰਾਂ
ਇਹ ਤਸਵੀਰ ਕਾਫੀ ਪੁਰਾਣੀ ਹੈ ਅਤੇ ਗੁਰਦਾਸ ਮਾਨ ਦੇ ਜਵਾਨੀ ਟਾਈਮ ਦੀ ਹੈ ।ਪ੍ਰਸ਼ੰਸਕਾਂ ਵੱਲੋਂ ਇਸ ਤਸਵੀਰ ਤੇ ਕਮੈਂਟਸ ਕੀਤੇ ਕਾ ਰਹੇ ਹਨ ਅਤੇ ਇਸ ਤਸਵੀਰ ਨੂੰ ਪਸੰਦ ਵੀ ਕੀਤਾ ਜਾ ਰਿਹਾ ਹੈ । ਗੁਰਦਾਸ ਮਾਨ ਪੰਜਾਬੀ ਇੰਡਸਟਰੀ ਦੇ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਉਨ੍ਹਾਂ ਨੇ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ 'ਚ ਅਦਾਕਾਰੀ ਵੀ ਕੀਤੀ ਹੈ । ਪੰਜਾਬੀ ਇੰਡਸਟਰੀ ਦਾ ਮਾਣ ਅਖਵਾਉਣ ਵਾਲੇ ਗੁਰਦਾਸ ਮਾਨ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉੇਨ੍ਹਾਂ ਦੇ ਗੀਤ ਪੰਜਾਬੀਆਂ 'ਚ ਏਨੇ ਕੁ ਮਕਬੂਲ ਹਨ ਕਿ ਅੱਜ ਵੀ ਲੋਕਾਂ ਦੀ ਜ਼ੁਬਾਨ ਤੇ ਚੜੇ ਹੋਏ ਹਨ । ਗੁਰਦਾਸ ਮਾਨ ਆਪਣੀ ਮਿੱਟੀ ਨਾਲ ਜੁੜੇ ਕਲਾਕਾਰ ਹਨ । ਨਿਮਰਤਾ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਗੁਰਦਾਸ ਮਾਨ ਹਰ ਕਿਸੇ ਨੂੰ ਖਿੜੇ ਮੱਥੇ ਮਿਲਦੇ ਹਨ ।