ਸ਼ਹਿਨਾਜ਼ ਗਿੱਲ ਦਾ ਇਹ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਉੱਤੇ ਹੋ ਰਿਹਾ ਹੈ ਖੂਬ ਵਾਇਰਲ, ਦੇਖੋ ਸ਼ਹਿਨਾਜ਼ ਦੀਆਂ ਕਿਊਟ ਅਦਾਵਾਂ

written by Lajwinder kaur | May 13, 2021

ਪੰਜਾਬੀ ਐਕਟਰੈੱਸ ਸ਼ਹਿਨਾਜ਼ ਗਿੱਲ ਜਿਨ੍ਹਾਂ ਦੀ ਬਿੱਗ ਬੌਸ 13 ਤੋਂ ਬਾਅਦ ਫਾਨ ਫਾਲਵਿੰਗ ਹੋਰ ਜ਼ਿਆਦਾ ਵੱਧ ਗਈ ਹੈ। ਇੰਸਟਾਗ੍ਰਾਮ ਉੱਤੇ 7.6 ਮਿਲੀਅਨ ਲੋਕ ਸ਼ਹਿਨਾਜ਼ ਗਿੱਲ ਨੂੰ ਫਾਲੋ ਕਰਦੇ ਨੇ। ਸ਼ਹਿਨਾਜ਼ ਗਿੱਲ ਦੇ ਨਵੇਂ ਤੇ ਪੁਰਾਣੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੇ ਨੇ। ਉਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਦੀਆਂ ਰਹਿੰਦੀਆਂ ਨੇ। ਅਜਿਹੇ 'ਚ ਸ਼ਹਿਨਾਜ਼ ਗਿੱਲ ਦਾ ਇੱਕ ਪੁਰਾਣਾ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ।

cute shehnaaz gill image source-instagram

ਹੋਰ ਪੜ੍ਹੋ : ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਦਾ ਬੇਟਾ ਰੇਦਾਨ ਹੋਇਆ ਇੱਕ ਸਾਲ ਦਾ, ਪਰਿਵਾਰ ਦੇ ਨਾਲ ਸੈਲੀਬ੍ਰੇਟ ਕੀਤਾ ਇਹ ਜਸ਼ਨ, ਦੇਖੋ ਤਸਵੀਰਾਂ

ਇਸ ਵੀਡੀਓ ਚ ਉਹ ਗੈਰੀ ਸੰਧੂ ਦੇ ਗੀਤ ਹੌਲੀ ਹੌਲੀ ਗਿੱਧੇ ਵਿੱਚ ਨੱਚ ਪਤਲੋ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਡਾਰਕ ਬਲਿਊ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ। ਵੀਡੀਓ ਉਹ ਆਪਣੀ ਕਿਊਟ ਅਦਾਵਾਂ ਦੇ ਨਾਲ ਹਰ ਇੱਕ ਦਾ ਦਿਲ ਜਿੱਤ ਰਹੀ ਹੈ। ਇਹ ਵੀਡੀਓ ਸ਼ਹਿਨਾਜ਼ ਗਿੱਲ ਦੇ ਫੈਨ ਪੇਜ਼ ਨੇ ਸ਼ੇਅਰ ਕੀਤਾ ਹੈ। ਦਰਸ਼ਕਾਂ ਵੱਲੋਂ ਇਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

pollywood actress shehnaaz gill image source-instagram

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ਚ ਰੈਪਰ ਬਾਦਸ਼ਾਹ ਦੇ ਗੀਤ ਫਲਾਈ ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਨਾਲ ਆਉਣ ਵਾਲੀ ਨਵੀਂ ਫ਼ਿਲਮ ਹੌਸਲਾ ਰੱਖ ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਵੀ ਵਾਹ ਵਾਹੀ ਖੱਟ ਚੁੱਕੀ ਹੈ।

shehnaaz gill image source-instagram

 

View this post on Instagram

 

A post shared by Queen (@sanagill_queen)

You may also like