ਸਾਈਕਲ ‘ਤੇ 315 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਮੇਰਠ ਤੋਂ ਇਹ ਸ਼ਖਸ ਪਹੁੰਚਿਆ ਸਿੱਧੂ ਮੂਸੇਵਾਲਾ ਦੇ ਪਿੰਡ, ਕਿਹਾ ਸਿੱਧੂ ਮੂਸੇਵਾਲਾ ਦੇ ਸੱਚੇ ਵਿਚਾਰ ਮੈਨੂੰ ਇੱਥੇ ਖਿੱਚ ਲਿਆਏ’

written by Shaminder | July 18, 2022

ਸਿੱਧੂ ਮੂਸੇਵਾਲਾ (Sidhu Moose Wala) ਬੇਸ਼ੱਕ  29  ਮਈ ਨੂੰ ਇਸ ਦੁਨੀਆ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਗਿਆ ਹੈ । ਪਰ ਪੂਰੀ ਦੁਨੀਆ ‘ਤੇ ਉਹ ਛਾਇਆ ਹੋਇਆ ਹੈ । ਉਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਉਸ ਦੇ ਪ੍ਰਸ਼ੰਸਕ ਦੂਰੋਂ ਦੂਰੋਂ ਚੱਲ ਕੇ ਉਸ ਦੀ ਸਮਾਧੀ ‘ਤੇ ਹਾਲੇ ਵੀ ਸ਼ਰਧਾਂਜਲੀ ਭੇਂਟ ਕਰਨ ਦੇ ਲਈ ਪਹੁੰਚ ਰਹੇ ਹਨ । ਹੁਣ ਉਸ ਦਾ ਇੱਕ ਹੋਰ ਪ੍ਰਸ਼ੰਸਕ 325 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਮੇਰਠ ਤੋਂ ਮੂਸਾ ਪਿੰਡ ਪਹੁੰਚਿਆ ਹੈ ।

Fazilpuria urges Punjabi and Haryanvi industry to not release any project until Sidhu Moose Wala gets justice Image Source: Twitter

ਹੋਰ ਪੜ੍ਹੋ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬੇਇੱਜ਼ਤੀ, ਜੇ ਹਿੰਦ ਨੇ ਆਡੀਓ ਕਲਿੱਪ ਕੀਤਾ ਸਾਂਝਾ

ਡਾਕਟਰ ਨੌਸਰਾ ਨਾਂਅ ਦਾ ਇਹ ਸ਼ਖਸ ਮੇਰਠ ਦਾ ਰਹਿਣ ਵਾਲਾ ਹੈ ਅਤੇ ਸਾਈਕਲ ‘ਤੇ ਸਫਰ ਕਰਕੇ ਪਿੰਡਾ ਮੂਸਾ ‘ਚ ਪੁੱਜਿਆ । ਜਿੱਥੇ ਉਸ ਨੇ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਮੁਲਾਕਾਤ ਕੀਤੀ । ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਉਸ ਨੇ ਕਿਹਾ ਕਿ 295 ਗਾਣੇ ਦੀ ਸੱਚੀ ਆਤਮਾ, ਸੱਚਾ ਆਦਮੀ ਤੇ ਸੱਚੇ ਵਿਚਾਰ ਮੈਨੂੰ ਇੱਥੇ ਖਿੱਚ ਕੇ ਲਿਆਏ ਹਨ ਤੇ ਅਮਰ ਸ਼ਹੀਦਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਹੋ ਕੇ ਸਿੱਧੂ ਮੂਸੇ ਵਾਲਾ ਅਮਰ ਹੋ ਗਿਆ ਹੈ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਮਾਮਲੇ ‘ਚ ਨਾਂਅ ਉਛਾਲੇ ਜਾਣ ਤੋਂ ਨਰਾਜ਼ ਮਨਕਿਰਤ ਔਲਖ ਨੇ ਹੁਣ ਪਾਈ ਇਹ ਪੋਸਟ, ਕਿਹਾ ‘ਇੱਥੇ ਪੈਰ ਪੈਰ ‘ਤੇ ਰੋੜੇ ਨੇ, ਤੈਨੂੰ ਨਿੰਦਣ ਵਾਲੇ ਬਹੁਤੇ ‘ਤੇ ਸਿਫ਼ਤਾਂ ਵਾਲੇ ਥੋੜ੍ਹੇ ਨੇ’

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਸ ਨੇ ਏਨੀਂ ਕੁ ਤਰੱਕੀ ਹਾਸਲ ਕਰ ਲਈ ਸੀ ਕਿ ਜਿਸ ਨੂੰ ਹਾਸਲ ਕਰਨ ਦੇ ਲਈ ਉਮਰਾਂ ਬੀਤ ਜਾਂਦੀਆਂ ਹਨ ।

Sidhu Moosewala and Amrit Maan-min image From instagram

ਸੋਸ਼ਲ ਮੀਡੀਆ ‘ਤੇ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਪੰਜਾਬੀ ਅਤੇ ਬਾਲੀਵੁੱਡ ਸਿਤਾਰਿਆਂ ਦੇ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ । ਸਿੱਧੂ ਮੂਸੇਵਾਲਾ ਦਾ ਜੂਨ ਮਹੀਨੇ ‘ਚ ਉਸ ਦੇ ਮਾਪਿਆਂ ਦੇ ਵੱਲੋਂ ਵਿਆਹ ਵੀ ਰੱਖਿਆ ਗਿਆ ਸੀ । ਪਰ ਕੁਦਰਤ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ । ਵਿਆਹ ਤੋਂ ਪਹਿਲਾਂ ਬਦਮਾਸ਼ਾਂ ਦੇ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ ।

You may also like