ਤਸਵੀਰ ‘ਚ ਨਜ਼ਰ ਆ ਰਿਹਾ ਇਹ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

written by Shaminder | August 22, 2022

ਬਾਲੀਵੁੱਡ ਸਿਤਾਰਿਆਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ (Old Pic) ਵੀ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਪੰਜਾਬੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਕੁਝ ਸਮਾਂ ਪਹਿਲਾਂ ਹੀ ਗਾਇਕ ਦੇ ਘਰ ਪੁੱਤਰ ਨੇ ਜਨਮ ਲਿਆ ਸੀ । ਜਿਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।

deep dhillon

ਹੋਰ ਪੜ੍ਹੋ : ਦੀਪ ਢਿੱਲੋਂ ਦੇ ਬੇਟੇ ਨੂੰ ਪਹਿਲੀ ਵਾਰ ਦੇਖਣ ਦੇ ਲਈ ਪਹੁੰਚੇ ਕਈ ਗਾਇਕ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਉਸ ਨੇ ਆਪਣੀ ਹਮਸਫ਼ਰ ਇੱਕ ਗਾਇਕਾ ਨੂੰ ਹੀ ਬਣਾਇਆ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਇੱਕ ਹਿੰਟ ਹੋਰ ਦੇ ਦਿੰਦੇ ਹਾਂ । ਇਸ ਗਾਇਕ ਨੇ ਆਪਣੀ ਗਾਇਕੀ ਦੇ ਨਾਲ ਵੱਖਰੀ ਪਛਾਣ ਬਣਾਈ ਹੈ ਅਤੇ ‘ਤੇਰੀ ਬੇਬੇ ਲਿੱਬੜੀ ਤਿੱਬੜੀ’ ਗੀਤ ਕਾਫੀ ਮਸ਼ਹੂਰ ਹੋਇਆ ਸੀ ।

Deep dhillon

ਹੋਰ ਪੜ੍ਹੋ : ਗਾਇਕ ਦੀਪ ਢਿੱਲੋਂ ਨੇ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੀ ਕੁੜੀ ਦੀ ਮਦਦ ਦੀ ਕੀਤੀ ਅਪੀਲ

ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ । ਅਸੀਂ ਗੱਲ ਕਰ ਰਹੇ ਹਨ ਦੀਪ ਢਿੱਲੋਂ ਦੀ । ਜਿਨ੍ਹਾਂ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੀ ਜਾ ਰਹੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਦੀਪ ਢਿੱਲੋਂ ਕਿਸੇ ਵਿਆਹ ‘ਚ ਸ਼ਿਰਕਤ ਕਰ ਰਹੇ ਹਨ ਅਤੇ ਉਨ੍ਹਾਂ ਦੇ ਹੱਥ ‘ਚ ਖਾਣੇ ਵਾਲੀ ਪਲੇਟ ਹੈ ।

deep dhillon and jasimeen jassi celebrates their son first birthday

ਉਨ੍ਹਾਂ ਦੇ ਨਾਲ ਇਸ ਤਸਵੀਰ ‘ਚ ਉਨ੍ਹਾਂ ਦਾ ਕੋਈ ਰਿਸ਼ਤੇਦਾਰ ਅਤੇ ਲਾੜਾ ਵੀ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ‘ਤੇ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।

 

View this post on Instagram

 

A post shared by Deep Dhillon (@deepdhillon111)

You may also like