ਬੱਬੂ ਮਾਨ ਦੀ ਇਹ ਤਸਵੀਰ ਉਨ੍ਹਾਂ ਦੇ ਪ੍ਰਸਿੱਧ ਗਾਣੇ ਦੀ ਹੈ, ਕੀ ਤੁਸੀਂ ਜਾਣਦੇ ਹੋ ਕਿਸ ਗੀਤ ਦੀ ਹੈ ਤਸਵੀਰ

written by Shaminder | May 22, 2021

ਬੱਬੂ ਮਾਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਹ ਤਸਵੀਰ ਉਨ੍ਹਾਂ ਦੇ ਸੁਪਰ ਹਿੱਟ ਗੀਤ ਦੇ ਸ਼ੂਟ ਦੀ ਹੈ । ਜਿਸ ਨੂੰ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਇਹ ਤਸਵੀਰ ਉਨ੍ਹਾਂ ਦੇ ਗੀਤ ‘ਮਿੱਤਰਾਂ ਦੀ ਛੱਤਰੀ’ ਦੇ ਸ਼ੂਟ ਦੇ ਸਮੇਂ ਦਾ ਹੈ ।

Babbu-Maan  Image From Babbu Maan's instagram
ਹੋਰ ਪੜ੍ਹੋ : ਇਹ ਤਸਵੀਰ ਹੈ ਪੰਜਾਬ ਦੇ ਪ੍ਰਸਿੱਧ ਗਾਇਕ ਦੀ, ਕੀ ਤੁਸੀਂ ਪਛਾਣਿਆ ਕੌਣ ਹਨ ਇਹ ! 
babbu maan  Image From Babbu Maan's instagram
ਇਹ ਗੀਤ ਉਸ ਸਮੇਂ ਵੀ ਕਾਫੀ ਮਕਬੂਲ ਹੋਇਆ ਸੀ ਅਤੇ ਅੱਜ ਵੀ ਓਨੀ ਹੀ ਸ਼ਿੱਦਤ ਦੇ ਨਾਲ ਸੁਣਿਆ ਜਾਂਦਾ ਹੈ ।ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸ਼ਰਗਰਮ ਹਨ ।
Babbu  Image From Babbu Maan's instagram
ਉਨ੍ਹਾਂ ਨੇ ਪੰਜਾਬ ਦੇ ਹਰ ਵਰਗ ਲਈ ਗੀਤ ਗਾਏ ਹਨ ਭਾਵੇਂ ਉਹ ਖੇਤੀ ਕਿਰਸਾਨੀ ਹੋਵੇ ਜਾਂ ਫਿਰ ਸੱਭਿਆਚਾਰ ਹੋਵੇ, ਲੋਕ ਗੀਤ ਹੋਣ ਜਾਂ ਫਿਰ ਧਾਰਮਿਕ ਗੀਤ । ਹਰ ਤਰ੍ਹਾਂ ਦੇ ਗੀਤ ਉਨ੍ਹਾਂ ਨੇ ਗਾਏ ਹਨ ਅਤੇ ਸਰੋਤਿਆਂ ਵੱਲੋਂ ਵੀ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕੀਤਾ ਜਾਂਦਾ ਹੈ।  

0 Comments
0

You may also like