ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਗੁਰੂ ਰੰਧਾਵਾ ਤੇ ਉਰਵਸ਼ੀ ਰੌਤੇਲਾ ਦੀ ਇਹ ਤਸਵੀਰ

Reported by: PTC Punjabi Desk | Edited by: Lajwinder kaur  |  April 19th 2021 12:38 PM |  Updated: April 19th 2021 03:06 PM

ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਗੁਰੂ ਰੰਧਾਵਾ ਤੇ ਉਰਵਸ਼ੀ ਰੌਤੇਲਾ ਦੀ ਇਹ ਤਸਵੀਰ

ਪੰਜਾਬੀ ਗਾਇਕ ਗੁਰੂ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਦੀ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸੁਰਖ਼ੀਆਂ ਬਟੋਰ ਰਹੀ ਹੈ।

image of guru randhwa instagram Image Source: instagram

ਹੋਰ ਪੜ੍ਹੋ : ਹੱਥ ‘ਚ ਮਾਇਕ ਨਾਲ ਨਜ਼ਰ ਆ ਰਹੇ ਇਸ ਨੰਨ੍ਹੇ ਸਰਦਾਰ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਅੱਜ ਹੈ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ

guru randhawa post

ਗਾਇਕ ਗੁਰੂ ਰੰਧਾਵਾ ਨੇ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਆਪਣੀ ਪਿਆਰੀ ਜਿਹੀ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ- ‘ਹੱਸ ਤੋਂ ਰਹੇ ਹੈਂ ਪਰ ਜੋਕ ਕਿਆ ਥਾ ?@urvashirautela’ । ਇਸ ਪੋਸਟ ਉੱਤੇ ਨਾਮੀ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ 'ਚ ਲਾਈਕਸ ਆ ਚੁੱਕੇ ਨੇ।

inside image of guru randhawa Image Source: instagram

ਇਸ ਤਸਵੀਰ ਤੋਂ ਲਗਦਾ ਹੈ ਕਿ ਇਹ ਜੋੜੀ ਬਹੁਤ ਜਲਦ ਨਵੇਂ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੇ ਗੱਲ ਕਰੀਏ ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ਦੇ ਨਾਲ ਪੰਜਾਬੀ ਮਿਊਜ਼ਿਕ ਵੀਡੀਓ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਪ੍ਰਸ਼ੰਸਕ ਇਸ ਨਵੇਂ ਪ੍ਰੋਜੈਕਟ ਨੂੰ ਲੈ ਕੇ ਕਾਫੀ ਉਤਸੁਕ ਨੇ। ਕਈ ਮਹੀਨਿਆਂ ਤੋਂ ਬਾਅਦ ਗਾਇਕ ਗੁਰੂ ਰੰਧਾਵਾ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ।

 

View this post on Instagram

 

A post shared by Guru Randhawa (@gururandhawa)


Popular Posts

LIVE CHANNELS
DOWNLOAD APP


© 2026 PTC Punjabi. All Rights Reserved.
Powered by PTC Network