ਇਸ ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

Written by  Shaminder   |  November 13th 2021 05:18 PM  |  Updated: November 13th 2021 05:18 PM

ਇਸ ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਪੁਰਾਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾਂਦਾ ਹੈ । ਸਰਗੁਨ ਮਹਿਤਾ (Sargun Mehta ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਦੀ ਇੱਕ ਪੁਰਾਣੀ ਤਸਵੀਰ ਵੀ ਨਜ਼ਰ ਆ ਰਹੀ ਹੈ । ਜਿਸ ‘ਚ ਸਰਗੁਨ ਕਾਫੀ ਕਿਊਟ ਲੱਗ ਰਹੀ ਹੈ ।

Sargun Mehta image From instagram

ਹੋਰ ਪੜ੍ਹੋ : ਸਿੱਖ ਐਜੂਕੇਸ਼ਨਲ ਸੋਸਾਇਟੀ ਨੇ ਗੁਰਭਜਨ ਗਿੱਲ ਨੂੰ ‘ਜਥੇਦਾਰ ਗੁਰਚਰਨ ਸਿੰਘ ਟੌਹੜਾ ਪੁਰਸਕਾਰ’ ਦੇਣ ਦਾ ਕੀਤਾ ਐਲਾਨ

ਇਨ੍ਹਾਂ ਵਿੱਚੋਂ ਕੁਝ ਤਸਵੀਰਾਂ ਉਨ੍ਹਾਂ ਦੇ ਹਾਲ ਦੇ ਦਿਨਾਂ ਦੀਆਂ ਹਨ ।ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ।

Sargun-Mehta image From instagram

ਉਹ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ, ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਮਨਿੰਦਰ ਬੁੱਟਰ ਦੇ ਨਾਲ ਗੀਤ ‘ਲਾਰੇ’ ‘ਚ ਵੀ ਕੰਮ ਕੀਤਾ ਸੀ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਸੀ ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਨਜ਼ਰ ਆਏਗੀ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਦਿਖਾਈ ਦੇਵੇਗੀ । ਹਾਲ ਹੀ ‘ਚ ਉਸ ਦੀ ਫ਼ਿਲਮ ‘ਕਿਸਮਤ-2’ ਆਈ ਹੈ । ਇਸ ਫ਼ਿਲਮ ‘ਚ ਉਸ ਦੇ ਨਾਲ ਐਮੀ ਵਿਰਕ ਨਜ਼ਰ ਆਏ ਸਨ । ਇਸ ਤੋਂ ਪਹਿਲਾਂ ਫ਼ਿਲਮ ਅੰਗਰੇਜ, ਲਾਹੌਰੀਏ ਅਤੇ ਕਾਲਾ ਸ਼ਾਹ ਕਾਲਾ, ਸੁਰਖੀ ਬਿੰਦੀ ‘ਚ ਨਜ਼ਰ ਆਈ ਸੀ ।

 

View this post on Instagram

 

A post shared by Sargun Mehta (@sargunmehta)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network