ਇਸ ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

written by Shaminder | October 29, 2021

ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਪੁਰਾਣੀਆਂ ਤਸਵੀਰਾਂ (Old Pics)  ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਪੁਰਾਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਟਾਰ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਦੀ ਪੰਜਾਬੀ ਇੰਡਸਟਰੀ ‘ਚ ਪੂਰੀ ਚੜਤ ਹੈ । ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਸਿੱਧੂ ਮੂਸੇਵਾਲਾ (Sidhu Moose wala ) ਦੀ । ਜਿਸ ਦੀ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ । ਇਸ ਪੁਰਾਣੀ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Sidhu Moosewala Image From Instagram

ਹੋਰ ਪੜ੍ਹੋ : ਮਸ਼ਹੂਰ ਫ਼ਿਲਮ ਡਾਇਰੈਕਟਰ ਜਗਦੀਪ ਸਿੱਧੂ ਇੰਸਟਾਗ੍ਰਾਮ ਤੋਂ ਹੋਏ ਗਾਇਬ, ਪ੍ਰਸ਼ੰਸਕ ਹੋਏ ਸੋਚਣ ਲਈ ਮਜਬੂਰ

ਸਿੱਧੂ ਦੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਸਿੱਧੂ ਮੂਸੇਵਾਲਾ ਦੀ ਇਹ ਤਸਵੀਰ ਕਾਫੀ ਪੁਰਾਣੀ ਹੈ । ਸਿੱਧੂ ਮੂਸੇਵਾਲਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਦਮ ‘ਤੇ ਇੰਡਸਟਰੀ ‘ਚ ਜਗ੍ਹਾ ਬਣਾਈ ਹੈ ਅਤੇ ਉਨ੍ਹਾਂ ਦੀ ਗਾਇਕੀ ਨੂੰ ਵੀ ਇੰਡਸਟਰੀ ‘ਚ ਕਾਫੀ ਪਸੰਦ ਕੀਤਾ ਜਾਂਦਾ ਹੈ ।

Sidhu Moosewala image From instagram

ਗਾਇਕ ਦੀ ਲੰਮੀ ਚੌੜੀ ਫੈਨ ਫਾਲੋਵਿੰਗ ਹੈ । ਆਪਣੇ ਵੱਖਰੇ ਤਰ੍ਹਾਂ ਦੇ ਗੀਤਾਂ ਕਰਕੇ ਯੰਗਸਟਰ ਵੱਲੋਂ ਉਨ੍ਹਾਂ ਦੀ ਗਾਇਕੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਅਫਸਾਨਾ ਖ਼ਾਨ ਦੇ ਨਾਲ ਗੀਤ ‘ਧੱਕਾ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by Gossipgiri (@gossipgiriblogs)

ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ ‘ਡਾਲਰਾਂ ਵਾਂਗੂੰ ਨੀ ਨਾਮ ਸਾਡਾ ਚੱਲਦਾ’, ‘ਕੋਲ ਬੈਠ ਕੇ ਤਾਂ ਵੇਖੀਂ ਕਿੰਨੇ ਸੋਹਣੇ ਲੱਗਦੇ’ ਸਣੇ ਕਈ ਹਿੱਟ ਗੀਤ ਗਾਏ ਹਨ । ਉਨ੍ਹਾਂ ਦੀ ਹਾਲ ਹੀ ‘ਚ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’ ਫ਼ਿਲਮ ਰਿਲੀਜ਼ ਹੋਈ ਹੈ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਸਿੱਧੂ ਮੂਸੇਵਾਲਾ ਦੀ ਸਵੀਤਾਜ ਬਰਾੜ ਦੇ ਨਾਲ ਫ਼ਿਲਮ ‘ਮੂਸਾ ਜੱਟ’ ਵੀ ਆ ਰਹੀ ਹੈ । ਦਰਸ਼ਕਾਂ ਨੂੰ ਉਸ ਦੀਆਂ ਫ਼ਿਲਮਾਂ ਦੀ ਬੇਸਬਰੀ ਦੇ ਨਾਲ ਉਡੀਕ ਰਹਿੰਦੀ ਹੈ ।

 

You may also like