ਇਸ ਤਸਵੀਰ ‘ਚ ਨਜ਼ਰ ਆ ਰਹੇ ਹਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ, ਬੁੱਝੋ ਭਲਾ ਕੌਣ ਹਨ !

written by Shaminder | June 09, 2021

ਪੰਜਾਬੀ ਕਲਾਕਾਰਾਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇੱਕ ਹੋਰ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਪੰਜਾਬ ਦੇ ਮਰਹੂਮ ਗਾਇਕ ਸਰਦੂਲ ਸਿਕੰਦਰ, ਮਦਨ ਮੱਦੀ ਨਜ਼ਰ ਆ ਰਹੇ ਹਨ ।

Madan Maddi

ਹੋਰ ਪੜ੍ਹੋ : ਪੰਜਾਬੀ ਗਾਣਿਆਂ ਨੂੰ ਲੈ ਕੇ ਗਾਇਕ ਜਸਬੀਰ ਜੱਸੀ ਨੇ ਸਮੇਂ ਦੀਆਂ ਸਰਕਾਰਾਂ ਤੋਂ ਪੁੱਛਿਆ ਇਹ ਸਵਾਲ !

Amar Noori And Sardool Sikander Amar Noori And Sardool Sikander

ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ ।ਦੱਸ ਦਈਏ ਕਿ ਮਦਨ ਮੱਦੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹਨਾਂ ਦੇ ਗੀਤ ਅੱਜ ਵੀ ਬੜੀ ਸ਼ਿੱਦਤ ਦੇ ਨਾਲ ਸੁਣੇ ਜਾਂਦੇ ਹਨ ।

sardool sikander

ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਗੀਤਾਂ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਦੇ ਇਸ ਸਿਤਾਰੇ ਨੇ ਨੱਬੇ ਦੇ ਦਹਾਕੇ ‘ਚ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ । ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਵੀ ਕਈ ਹਿੱਟ ਗੀਤ ਗਾਏ ਹਨ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਅਮਰ ਨੂਰੀ ਨੇ ਮੱਲਾਂ ਮਾਰੀਆਂ ਹਨ ।

 

0 Comments
0

You may also like