ਨੀਰੂ ਬਾਜਵਾ ਦੀ ਧੀ ਦਾ ਇਹ ਵੀਡੀਓ ਜਿੱਤ ਰਿਹਾ ਹਰ ਕਿਸੇ ਦਾ ਦਿਲ

written by Shaminder | December 07, 2021

ਨੀਰੂ ਬਾਜਵਾ (Neeru Bajwa) ਨੇ ਆਪਣੀ ਧੀ (Daughter) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਸ ਦੀ ਧੀ ਉਸ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਵੇਖਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੀ ਧੀ ਉਸ ਦੇ ਗੀਤ ‘ਜੀਨ’ ਨੂੰ ਇਨਜੁਆਏ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੀ ਹਾਲ ਹੀ ‘ਚ ਇਹ ਫ਼ਿਲਮ ਰਿਲੀਜ਼ ਹੋਈ ਹੈ ਜੋ ਕਿ ਦਰਸ਼ਕਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆਈ ਹੈ । ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।

Neeru Bajwa image From instagram

ਹੋਰ ਪੜ੍ਹੋ : ਅਰਜੁਨ ਕਪੂਰ ਮਲਾਇਕਾ ਅਰੋੜਾ ਦੇ ਨਾਲ ਸਾਈਕਲਿੰਗ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਬਤੌਰ ਬੈਕਗਰਾਊਂਡ ਡਾਂਸਰ ਵੀ ਕਈ ਭੂਮਿਕਾਵਾਂ ਨਿਭਾਈਆਂ ਸਨ ।

Neeru bajwa With Family image From instagram

ਇਨ੍ਹਾਂ ਫ਼ਿਲਮਾਂ ‘ਚ ਉਸ ਦੇ ਕਿਰਦਾਰਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਪਰ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਉਸ ਦਾ ਤਜ਼ਰਬਾ ਕੁਝ ਜ਼ਿਆਦਾ ਵਧੀਆ ਨਹੀਂ ਸੀ ਰਿਹਾ, ਜਿਸ ਤੋਂ ਬਾਅਦ ਉਸ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਕਿਨਾਰਾ ਕਰ ਲਿਆ ਸੀ ਅਤੇ ਪੰਜਾਬੀ ਫ਼ਿਲਮਾਂ ਦਾ ਰੁਖ ਕੀਤਾ ।

 

View this post on Instagram

 

A post shared by Neeru Bajwa (@neerubajwa)

ਪੰਜਾਬੀ ਫ਼ਿਲਮ ਇੰਡਸਟਰੀ ‘ਚ ਉਸ ਨੂੰ ਨਾ ਸਿਰਫ਼ ਵਧੀਆ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ ਬਲਕਿ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ ਅਤੇ ਹਰ ਦੂਜੀ ਫ਼ਿਲਮ ‘ਚ ਉਹ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।

 

You may also like