
ਸਰਗੁਨ ਮਹਿਤਾ (Sargun Mehta )ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ 'ਚ ਸਰਗੁਨ ਮਹਿਤਾ ਇਸ ਵੀਡੀਓ 'ਚ ਸਰਗੁਨ ਮਹਿਤਾ ਖੂਬਸੂਰਤ ਵਾਦੀਆਂ 'ਚ ਬਰਸਾਤ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ ਇਸ ਤੋਂ ਇਲਾਵਾ ਸਰਗੁਨ ਮਹਿਤਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ 'ਚ ਸਰਗੁਨ ਮਹਿਤਾ ਹਿੰਦੀ ਗੀਤ ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਇਨ੍ਹਾਂ ਦੋਨਾਂ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਪਸੰਦ ਕੀਤਾ ਜਾ ਰਿਹਾ ਹੈ ਤੇ ਅਦਾਕਾਰਾ ਦੇ ਪ੍ਰਸ਼ੰਸਕ ਵੀ ਇਸ ਤੇ ਲਗਾਤਾਰ ਆਪਣਾ ਪ੍ਰਤੀਕਰਮ ਦੇ ਰਹੇ ਨੇ ।ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ।

ਉਨ੍ਹਾਂ ਨੇ ਫ਼ਿਲਮਾਂ 'ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਕਾਮਿਕ ਹੋਣ ਜਾਂ ਫਿਰ ਰੋਮਾਂਟਿਕ । ਜਲਦ ਹੀ ਉਹ ਨਿਮਰਤ ਖਹਿਰਾ ਦੇ ਨਾਲ ਆਪਣੀ ਫ਼ਿਲਮ 'ਸੌਂਕਣ ਸੌਂਕਣੇ' ਨਜ਼ਰ ਆਉਣ ਵਾਲੀ ਹੈ । ਇਸ ਤੋਂ ਇਲਾਵਾ ਸਰਗੁਨ ਮਹਿਤਾ ਹੋਰ ਵੀ ਕਈ ਪ੍ਰਾਜੈਕਟਸ 'ਤੇ ਕੰਮ ਕਰ ਰਹੀ ਹੈ । ਉਹ ਕਈ ਟੀਵੀ ਸੀਰੀਅਲਸ ਦਾ ਨਿਰਮਾਣ ਵੀ ਕਰ ਰਹੀ ਹੈ ।ਜਿਸ ਦੇ ਵੀਡੀਓ ਉੁਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੇ ਕਰਦੀ ਰਹਿੰਦੀ ਹੈ।
View this post on Instagram