ਸ਼ਿੰਦਾ ਗਰੇਵਾਲ ਦਾ ਮੰਮੀ ਰਵਨੀਤ ਗਰੇਵਾਲ ਦੇ ਨਾਲ ਇਹ ਵੀਡੀਓ ਹੋ ਰਿਹਾ ਵਾਇਰਲ

Written by  Shaminder   |  January 05th 2022 11:40 AM  |  Updated: January 05th 2022 11:40 AM

ਸ਼ਿੰਦਾ ਗਰੇਵਾਲ ਦਾ ਮੰਮੀ ਰਵਨੀਤ ਗਰੇਵਾਲ ਦੇ ਨਾਲ ਇਹ ਵੀਡੀਓ ਹੋ ਰਿਹਾ ਵਾਇਰਲ

ਗਿੱਪੀ ਗਰੇਵਾਲ (Gippy Grewal) ਦੇ ਜਨਮ ਦਿਨ  ਅਤੇ ਗੁਰਬਾਜ਼ ਗਰੇਵਾਲ ਦੀ ਲੋਹੜੀ ਦੀਆਂ ਤਸਵੀਰਾਂ ਤੇ ਵੀਡੀਓਜ਼ (Video) ਲਗਾਤਾਰ ਵਾਇਰਲ ਹੋ ਰਹੇ ਹਨ । ਸੋਸ਼ਲ ਮੀਡੀਆ ‘ਤੇ ਸ਼ਿੰਦਾ ਗਰੇਵਾਲ (Shinda Grewal) ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੀ ਮਾਂ ਰਵਨੀਤ ਗਰੇਵਾਲ (Ravneet Grewal)ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਉਸ ਦੀ ਮਾਂ ਵੀ ਉਸ ਨੂੰ ਲਾਡ ਲਡਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ‘ਮਾਂ ਜਮਾਂ ਮੈਂ ਤੇਰੇ ਵਰਗਾ ਆਂ’ ਚੱਲ ਰਿਹਾ ਹੈ ।

gippy grewal image From instagram

ਹੋਰ ਪੜ੍ਹੋ : ਦੀਪਿਕਾ ਪਾਦੂਕੋਣ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਦੀਪਿਕਾ ਦੀ ਜ਼ਿੰਦਗੀ ਦੇ ਨਾਲ ਜੁੜਿਆ ਦਿਲਚਸਪ ਕਿੱਸਾ

ਇਸ ਵੀਡੀਓ ‘ਚ ਸ਼ਿੰਦਾ ਆਪਣੇ ਪਿਤਾ ਗਿੱਪੀ ਗਰੇਵਾਲ ਅਤੇ ਮੰਮੀ ਰਵਨੀਤ ਗਰੇਵਾਲ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਰੇਵਾਲ ਪਰਿਵਾਰ ਵੱਲੋਂ ਬੀਤੇ ਦਿਨੀਂ ਗਿੱਪੀ ਗਰੇਵਾਲ ਦੇ ਜਨਮ ਦਿਨ ‘ਤੇ ਇੱਕ ਵੱਡਾ ਸਮਾਗਮ ਕਰਵਾਇਆ ਗਿਆ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਪਹੁੰਚ ਕੇ ਰੌਣਕਾਂ ਲਗਾਈਆਂ ਸਨ ।

gippy grewal birthday celebrationa and gurbaaz grewal lohri celebration

ਇਸ ਸਮਾਰੋਹ ‘ਚ ਗੁਰਦਾਸ ਮਾਨ, ਅਫਸਾਨਾ ਖਾਨ, ਮਾਸਟਰ ਸਲੀਮ ਸਣੇ ਕਈ ਵੱਡੇ ਗਾਇਕ ਪਹੁੰਚੇ ਸਨ । ਇਸ ਤੋਂ ਇਲਾਵਾ ਪੀਟਰ ਵਿਰਦੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਸਣੇ ਕਈ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਸੀ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਉਹ ਨਜ਼ਰ ਆ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network