
ਮਸ਼ਹੂਰ ਟਿਕਟੌਕ ਸਟਾਰ ਮੇਘਾ ਠਾਕੁਰ (Megha Thakur) ਜਿਸ ਦਾ ਬੀਤੇ ਦਿਨੀਂ ਦਿਹਾਂਤ (Death) ਹੋ ਗਿਆ ਸੀ । ਪਰ ਉਸ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਸੀ ਹੋਇਆ । ਪਰ ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਉਸ ਦੀ ਮੌਤ ਇੱਕ ਸੜਕ ਹਾਦਸੇ ‘ਚ ਹੋਈ ਹੈ । ਬੀਤੇ ਦਿਨੀਂ ਟਿਕਟੌਕ ਸਟਾਰ ਦੀ ਮੌਤ ਦੀ ਖ਼ਬਰ ਉਸ ਦੇ ਮਾਪਿਆਂ ਦੇ ਵੱਲੋਂ ਸਾਂਝੀ ਕੀਤੀ ਗਈ ਸੀ ।

ਹੋਰ ਪੜ੍ਹੋ : ਮਰਹੂਮ ਅਦਾਕਾਰ ਦੇਵ ਅਨੰਦ ਦੀ ਅੱਜ ਹੈ ਬਰਸੀ, ਪੰਜਾਬ ਦੇ ਜੰਮਪਲ ਦੇਵ ਅਨੰਦ ਨੇ ਬਾਲੀਵੁੱਡ ਨੂੰ ਦਿੱਤੀਆਂ ਕਈ ਹਿੱਟ ਫ਼ਿਲਮਾਂ
ਹਾਦਸੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਹੋਈ ਨਜ਼ਰ ਆ ਰਹੀ ਹੈ ।ਹਾਲਾਂਕਿ ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਹਾਲੇ ਜਨਤਕ ਨਹੀਂ ਕੀਤੀ ਗਈ ਹੈ । ਕਾਰ ਵਿੱਚ ਇੱਕ ਹੋਰ ਵਿਅਕਤੀ ਵੀ ਸੀ।

ਹੋਰ ਪੜ੍ਹੋ : ਗਾਇਕਾ ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ
ਹਾਦਸੇ ਤੋਂ ਬਾਅਦ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਸ ਹਾਦਸੇ 'ਚ ਮੇਘਾ ਠਾਕੁਰ ਗੰਭੀਰ ਰੂਪ 'ਚ ਜ਼ਖਮੀ ਹੋਣ ਤੋਂ ਬਾਅਦ ਬਚ ਨਹੀਂ ਸਕੀ। ਉਹ ੨੦੧੯ ਵਿੱਚ ਟਿਕਟੌਕ ਵਿੱਚ ਸ਼ਾਮਲ ਹੋਈ।

ਉਸ ਤੋਂ ਬਾਅਦ, ਉਸਨੇ ਇੰਸਟਾਗ੍ਰਾਮ ਵਰਗੇ ਸੋਸ਼ਲ ਪਲੇਟਫਾਰਮਾਂ 'ਤੇ ਬਹੁਤ ਪ੍ਰਸਿੱਧੀ ਹਾਸਲ ਕੀਤੀ। ਮੇਘਾ ਕੈਨੇਡਾ ‘ਚ ਰਹਿੰਦੀ ਸੀ ਅਤੇ ਉੱਥੋਂ ਦੀ ਇੱਕ ਯੂਨੀਵਰਸਿਟੀ ‘ਚ ਪੜ੍ਹ ਰਹੀ ਸੀ ।
View this post on Instagram