ਅਦਾਕਾਰ ਯੋਗਰਾਜ ਸਿੰਘ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਨੀਨਾ ਬੁੰਦੇਲ ਨਾਲ ਹੋਈ ਸੀ ਮੁਲਾਕਾਤ

written by Shaminder | March 25, 2021

ਅਦਾਕਾਰ ਯੋਗਰਾਜ ਸਿੰਘ ਦਾ ਅੱਜ ਜਨਮ ਦਿਨ ਹੈ ।ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਯੋਗਰਾਜ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਲੰਮਾ ਸੰਘਰਸ਼ ਕੀਤਾ ਹੈ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਅੱਜ ਵੀ ਉਹ ਇੰਡਸਟਰੀ ‘ਚ ਸਰਗਰਮ ਹਨ ।

yograj and neena Image From bundhelneena Instagram
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ
neena and yograj Image From bundhelneena Instagram
ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਬਾਰੇ ਦੱਸਾਂਗੇ । ਉਨ੍ਹਾਂ ਦਾ ਵਿਆਹ ਨੀਨਾ ਬੁੰਦੇਲ ਦੇ ਨਾਲ ਕਰਵਾਇਆ ਹੈ । ਨੀਨਾ ਨਾਲ ਉਨ੍ਹਾਂ ਦੀ ਪਿੱਛੇ ਜਿਹੇ ਇੱਕ ਫ਼ਿਲਮ ਵੀ ਆਈ ਸੀ ਅਤੇ ਇਸੇ ਫ਼ਿਲਮ ਦੇ ਨਾਲ 27 ਸਾਲ ਬਾਅਦ ਨੀਨਾ ਨੇ ਮੁੜ ਤੋਂ ਪੰਜਾਬੀ ਇੰਡਸਟਰੀ ‘ਚ ਵਾਪਸੀ ਕੀਤੀ ਸੀ ।
neena and yograj Image From bundhelneena Instagram
ਉਨ੍ਹਾਂ ਨਾਲ ਕਈ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ । 90 ਦੇ ਦਹਾਕੇ 'ਚ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ । ਨੀਨਾ ਬੁੰਦੇਲ ਨੂੰ ਨੀਨਾ ਸਿੱਧੂ ਅਤੇ ਸਤਬੀਰ ਦੇ ਨਾਂਅ ਨਾਲ ਵੀ ਜਾਣਦੇ ਹਨ ।ਉਨ੍ਹਾਂ ਨੇ ਕਈ ਸਾਲ ਥਿਏਟਰ ਕੀਤਾ ਹੈ ਅਤੇ ਇਸੇ ਦੀ ਬਦੌਲਤ ਹੀ ਉਨ੍ਹਾਂ ਨੂੰ ਫ਼ਿਲਮਾਂ 'ਚ ਕੰਮ ਕਰਨ ਦਾ ਮੌਕਾ ਮਿਲਿਆ ।
 
View this post on Instagram
 

A post shared by neena bundhel (@bundhelneena)

ਪੰਜਾਬੀ ਇੰਡਸਟਰੀ 'ਚ ਉਨ੍ਹਾਂ ਦੀ ਐਂਟਰੀ ਸੁਖਸ਼ਿੰਦਰ ਸ਼ੇਰਾ ਨੇ ਹੀ ਕਰਵਾਈ ਸੀ ਅਤੇ ਉਨ੍ਹਾਂ ਨੇ ਹੀ ਫ਼ਿਲਮਾਂ 'ਚ ਕੰਮ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਆ ।ਜਿਸ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਫ਼ਿਲਮ 'ਚ ਹੀ ਯੋਗਰਾਜ ਸਿੰਘ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ । ਉਨ੍ਹਾਂ ਦਾ ਇੱਕ ਪੁੱਤਰ ਵਿਕਟਰ ਯੋਗਰਾਜ ਸਿੰਘ ਅਤੇ ਇੱਕ ਧੀ ਹਨ ।ਬੱਚਿਆਂ ਦੇ ਜਨਮ ਤੋਂ ਬਾਅਦ ਇੰਡਸਟਰੀ ਨੂੰ ਉਨ੍ਹਾਂ ਨੇ ਅਲਵਿਦਾ ਕਹਿ ਦਿੱਤਾ ਸੀ ਅਤੇ ਬੱਚਿਆਂ ਦੇ ਵਧੀਆ ਭਵਿੱਖ ਲਈ ਉਹ ਵਿਦੇਸ਼ ਚਲੇ ਗਏ ਸਨ ।  

0 Comments
0

You may also like