ਬਾਬਾ ਅਜੀਤ ਸਿੰਘ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਸਤਵਿੰਦਰ ਬੁੱਗਾ ਨੇ ਤਸਵੀਰ ਸਾਂਝੀ ਕਰ ਦਿੱਤੀ ਸਭ ਨੂੰ ਵਧਾਈ

Written by  Shaminder   |  February 11th 2021 03:43 PM  |  Updated: February 11th 2021 03:43 PM

ਬਾਬਾ ਅਜੀਤ ਸਿੰਘ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਸਤਵਿੰਦਰ ਬੁੱਗਾ ਨੇ ਤਸਵੀਰ ਸਾਂਝੀ ਕਰ ਦਿੱਤੀ ਸਭ ਨੂੰ ਵਧਾਈ

ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰ ਬਾਬਾ ਅਜੀਤ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ । ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸਤਵਿੰਦਰ ਬੁੱਗਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਬਾਬਾ ਅਜੀਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ।

baba ajit

 

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਾਬਾ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਜੀ। ਸਿੱਖ ਧਰਮ ਪ੍ਰਤੀ ਬਾਬਾ ਅਜੀਤ ਸਿੰਘ ਜੀ ਦੀ ਭਾਵਨਾ ਅਤੇ ਸਮਰਪਣ ਭਰਿਆ ਜਜ਼ਬਾ ਸਮੂਹ ਸਿੱਖ ਕੌਮ ਲਈ ਪ੍ਰੇਰਨਾਦਾਇਕ ਹੈ'।

ਹੋਰ ਪੜ੍ਹੋ : ਕਿਸਾਨਾਂ ਨੂੰ ਬਾਹਰੀ ਤਾਕਤਾਂ ਦੱਸਣ ਵਾਲੀ ਮੋਦੀ ਸਰਕਾਰ ਨੂੰ ਸੋਨਾਕਸ਼ੀ ਸਿਨਹਾ ਨੇ ਦਿੱਤਾ ਜਵਾਬ

satwinder bugga

ਸਤਵਿੰਦਰ ਬੁੱਗਾ ਅਕਸਰ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦੇ ਨਾਲ ਸਬੰਧਤ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਨੇ ਕੁੱਪ ਰੋਹੀੜਾ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਸੀ ।

satwinder-bugga

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਅੱਜ ਵੀ ਉਹ ਇੰਡਸਟਰੀ ‘ਚ ਸਰਗਰਮ ਹਨ । ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network