ਬਾਬਾ ਬੁੱਢਾ ਸਾਹਿਬ ਜੀ ਦਾ ਅੱਜ ਹੈ ਜਨਮ ਦਿਹਾੜਾ, ਦਰਸ਼ਨ ਔਲਖ ਨੇ ਬਾਬਾ ਜੀ ਦੇ ਜਨਮ ਦਿਹਾੜੇ ‘ਤੇ ਸੰਗਤਾਂ ਨੂੰ ਦਿੱਤੀ ਵਧਾਈ

written by Shaminder | October 23, 2021

ਬਾਬਾ ਬੁੱਢਾ ਸਾਹਿਬ ਜੀ (Baba Budha Ji ) ਦਾ ਅੱਜ ਜਨਮ ਦਿਹਾੜਾ ਹੈ । ਅੱਜ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ‘ਤੇ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ । ਪੰਜਾਬੀ ਸਿਤਾਰਿਆਂ ਨੇ ਵੀ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਬਾਬਾ ਜੀ ਦੀ ਇੱਕ ਵੀਡੀਓ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਬਾਬਾ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ ।

baba budha ji image From google

ਹੋਰ ਪੜ੍ਹੋ : ਪਿਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਹੋਏ ਰਾਜਵੀਰ ਜਵੰਦਾ, ਕੁਝ ਮਹੀਨੇ ਪਹਿਲਾਂ ਹੋਇਆ ਸੀ ਪਿਤਾ ਦਾ ਦਿਹਾਂਤ

ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਦਿਹਾੜੇ ਦੀਆਂ ਆਪ ਜੀ ਤੇ ਤੁਹਾਡੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਹੋਣ ਜੀ’।

Darshan-Aulakh image From instagram

ਬਾਬਾ ਬੁੱਢਾ ਸਾਹਿਬ ਜੀ ਦੇਬਾਬਾ ਬੁੱਢਾ ਜੀ ਦਾ ਜਨਮ ੧੫੦੬ ਬਿਕ੍ਰਮੀ ਨੂੰ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੀ ਮਾਤਾ ਬਹੁਤ ਹੀ ਧਾਰਮਿਕ ਪ੍ਰਵਿਰਤੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਨ੍ਹਾਂ ਦੀ ਧਾਰਮਿਕ ਪ੍ਰਵਿਰਤੀ ਦਾ ਪ੍ਰਭਾਵ ਬਾਬਾ ਬੁੱਢਾ ਜੀ 'ਤੇ ਵੀ ਪਿਆ।ਬਾਬਾ ਬੁੱਢਾ ਜੀ ਬਚਪਨ ਤੋਂ ਹੀ ਬਹੁਤ ਸਿਆਣਿਆਂ ਵਾਲੀਆਂ ਗੱਲਾਂ ਕਰਦੇ ਸਨ । ਜਿਸ ਕਾਰਨ ਉਨ੍ਹਾਂ ਨੂੰ ਬੁੱਢਾ ਜੀ ਆਖਣ ਲੱਗ ਪਏ ਸਨ । ਇਸ ਤਰ੍ਹਾਂ ਉਹ ਬੂੜਾ ਤੋਂ ਉਹ ਬਾਬਾ ਬੁੱਢਾ ਜੀ ਬਣ ਗਏ ।

You may also like