
ਅੱਜ ਬਾਬਾ ਜੁਝਾਰ ਸਿੰਘ ਜੀ (Baba Jujhar Singh Ji) ਦਾ ਜਨਮ ਦਿਹਾੜਾ (Birth Anniversary) ਹੈ । ਅਦਾਕਾਰ ਦਰਸ਼ਨ ਔਲਖ ਨੇ ਬਾਬਾ ਜੁਝਾਰ ਸਿੰਘ ਜੀ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਦੇ ਹੋਏ ਇਸ ਦਿਨ ਦੀ ਵਧਾਈ ਸੰਗਤਾਂ ਨੂੰ ਦਿੱਤੀ ਹੈ । ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜੰਮਿਆ ਪੂਤੁ ਭਗਤੁ ਗੋਬਿੰਦ ਕਾ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ॥ ਧੰਨ ਧੰਨ ਸਾਹਿਬਜਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਅੱਜ ਦੇ ਦਿਹਾੜੇ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਾਤਾ ਜੀਤੋ ਜੀ ਦੇ ਗ੍ਰਹਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੀ ਸਾਹਿਬਜਾਦਾ ਬਾਬਾ ਜੁਝਾਰ ਸਿੰਘ ਜੀ ਦੇ"ਜਨਮ ਦਿਵਸ" ਦੀਆ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ’॥

ਹੋਰ ਪੜ੍ਹੋ : ਪੰਜਾਬੀ ਸਿਨੇਮਾ ਦਿਵਸ ‘ਤੇ ਦਰਸ਼ਨ ਔਲਖ ਨੇ ਤਸਵੀਰ ਕੀਤੀ ਸਾਂਝੀ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੂੰ ਦਿੱਤੀ ਵਧਾਈ
ਦਰਸ਼ਨ ਔਲਖ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵੀਡੀਓ ਵੀ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

ਉਹ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਇੱਕ ਗੀਤ ਵੀ ਕੱਢਿਆ ਸੀ ਜਿਸ ‘ਚ ਉਨ੍ਹਾਂ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਸੀ । ਦਰਸ਼ਨ ਔਲਖ ਨੇ ਕਿਸਾਨ ਅੰਦੋਲਨ ‘ਚ ਵੀ ਵੱਧ ਚੜ ਕੇ ਭਾਗ ਲਿਆ ਸੀ । ਇਸ ਅੰਦੋਲਨ ‘ਚ ਪੰਜਾਬ ਦੇ ਹੋਰ ਵੀ ਕਲਾਕਾਰਾਂ ਨੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਸੀ ।
View this post on Instagram