ਭਾਈ ਤਾਰੂ ਸਿੰਘ ਜੀ ਦਾ ਅੱਜ ਹੈ ਸ਼ਹੀਦੀ ਦਿਹਾੜਾ, ਦਰਸ਼ਨ ਔਲਖ ਸਣੇ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

written by Shaminder | July 16, 2021

ਅੱਜ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ । ਉਨ੍ਹਾਂ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਹੈ । ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ॥ ਅੱਜ “ਸ਼ਹੀਦ ਭਾਈ ਤਾਰੂ ਸਿੰਘ” ਜੀ ਦਾ "ਸ਼ਹੀਦੀ ਦਿਵਸ"ਹੈ ਆਓ ਸਾਰੇ ਉਹਨਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰੀਏ’ ।

Darshan Aulakh share pic Image From Instagram
ਹੋਰ ਪੜ੍ਹੋ : ਪ੍ਰਸਿੱਧ ਮਾਡਲ ਸੋਫੀਆ ਦੀ ਮੌਤ, ਸੈਲਫੀ ਲੈਣ ਦੌਰਾਨ ਹੋਇਆ ਹਾਦਸਾ 
Darshan-Aulakh Image From Instagram
ਭਾਈ ਤਾਰੂ ਸਿੰਘ ਅਠਾਰ੍ਹਵੀਂ ਸਦੀ ਦੇ ਇਤਿਹਾਸ ਦੇ ਸ਼ਹੀਦਾਂ ਵਿੱਚੋਂ ਇੱਕ ਮਹਾਨ ਸਿੱਖ ਸ਼ਹੀਦ ਹਨ, ਆਪ ਦਾ ਜਨਮ ਪਿੰਡ ਪੂਹਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ।ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੀ ਸ਼ਹੀਦੀ ਉਪਰੰਤ ਮੁਗ਼ਲਾਂ ਵੱਲੋਂ ਸਿੰਘਾਂ ਉੱਤੇ ਬਹੁਤ ਅੱਤਿਆਚਾਰ ਕਰਨੇ ਸ਼ੁਰੂ ਹੋ ਗਏ, ਇੱਥੋਂ ਤੱਕ ਕਿ ਸਿੰਘਾਂ ਦੇ ਸਿਰਾਂ ਦੇ ਮੁੱਲ ਪੈਣੇ ਵੀ ਆਰੰਭ ਹੋ ਗਏ, ਉਸ ਸਮੇਂ ਲਾਹੌਰ ਦੇ ਗਵਰਨਰ ਜ਼ਕਰੀਆ ਖਾਨ ਨੇ ਤਾਂ ਜ਼ੁਲਮ ਦੀ ਹੱਦ ਹੀ ਕਰ ਦਿੱਤੀ ਸੀ।
Darshan Image From Instagram
ਅਜਿਹੇ ਸਮੇਂ ਵਿੱਚ ਸਿੰਘਾਂ ਨੇ ਜੰਗਲਾਂ ਵਿੱਚ ਨਿਵਾਸ ਕਰਨਾ ਠੀਕ ਸਮਝਿਆ ਤਾਂ ਜੋ ਉਹ ਜ਼ੁਲਮੀ ਹਕੂਮਤ ਦਾ ਟਾਕਰਾ ਕਰ ਸਕਣ। ਅਜਿਹੇ ਹਾਲਾਤ ਵਿੱਚ ਭਾਈ ਤਾਰੂ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਮਿਲ ਕੇ ਸਿੰਘਾਂ ਦੀ ਸਹਾਇਤਾ ਲੰਗਰ ਤੇ ਹੋਰ ਜ਼ਰੂਰੀ ਚੀਜ਼ਾਂ ਨਾਲ ਕੀਤੀ।
ਮੁਖਬਰ ਨੂੰ ਜਦੋਂ ਭਾਈ ਤਾਰੂ ਸਿੰਘ ਬਾਰੇ ਪਤਾ ਲੱਗਿਆ, ਤਾਂ ਉਸ ਨੇ ਜ਼ਰਾ ਵੀ ਦੇਰ ਨਾ ਕੀਤੀ ਤੇ ਗਵਰਨਰ ਜ਼ਕਰੀਆ ਖਾਨ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ। ਜ਼ਕਰੀਆ ਖਾਨ ਤੋਂ ਇਹ ਬਰਦਾਸ਼ਤ ਨਾ ਹੋਇਆ ਤੇ ਤੁਰੰਤ ਹੀ ਭਾਈ ਤਾਰੂ ਸਿੰਘ ਜੀ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ। ਭਾਈ ਤਾਰੂ ਸਿੰਘ ਨੂੰ ਬੰਦੀ ਬਣਾ ਕੇ ਪੇਸ਼ ਕੀਤਾ ਗਿਆ। ਭਾਈ ਤਾਰੂ ਸਿੰਘ ਜੀ ਨੂੰ ਬਹੁਤ ਤਸੀਹੇ ਦਿੱਤੇ ਗਏ। ਭਾਈ ਤਾਰੂ ਸਿੰਘ ਨੂੰ ਸਿੰਘਾਂ ਦੀ ਸਹਾਇਤਾ ਕਰਨ ਦੇ ਜੁਰਮ ਵਿੱਚ ਬਹੁਤ ਅੱਤਿਆਚਾਰ ਸਹਿਣ ਕਰਨੇ ਪਏ ਪਰ ਉਹ ਜ਼ਰਾ ਵੀ ਸਿੱਖੀ ਸਿਦਕ ਤੋਂ ਨਾ ਡੋਲੇ।  

0 Comments
0

You may also like