ਅੱਜ ਹੈ ਬਾਲੀਵੁੱਡ ਅਦਾਕਾਰਾ ਪੂਜਾ ਬਤਰਾ ਦਾ ਜਨਮ ਦਿਨ, ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਦੇ ਰਹੇ ਹਨ ਜਨਮ ਦਿਨ ਦੀ ਵਧਾਈ

Written by  Rupinder Kaler   |  October 27th 2020 03:49 PM  |  Updated: October 27th 2020 03:49 PM

ਅੱਜ ਹੈ ਬਾਲੀਵੁੱਡ ਅਦਾਕਾਰਾ ਪੂਜਾ ਬਤਰਾ ਦਾ ਜਨਮ ਦਿਨ, ਪ੍ਰਸ਼ੰਸਕ ਸੋਸ਼ਲ ਮੀਡੀਆ ’ਤੇ ਦੇ ਰਹੇ ਹਨ ਜਨਮ ਦਿਨ ਦੀ ਵਧਾਈ

ਅੱਜ ਬਾਲੀਵੁੱਡ ਅਦਾਕਾਰਾ ਪੂਜਾ ਬੱਤਰਾ  ਦਾ ਜਨਮ ਦਿਨ ਹੈ । ਉਹਨਾਂ ਦਾ ਜਨਮ 27 ਅਕਤੂਬਰ 1976 ਨੂੰ ਫੈਜ਼ਾਬਾਦ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ । 90 ਦੇ ਦਹਾਕੇ ਵਿੱਚ ਉਹਨਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਪਰ ਹੁਣ ਭਾਵਂੇ ਬੱਤਰਾ ਲੰਬੇ ਸਮੇਂ ਤੋਂ ਸਿਲਵਰ ਸਕ੍ਰੀਨ ਤੋਂ ਗਾਇਬ ਹੈ ਪਰ ਸੋਸ਼ਲ ਮੀਡੀਆ 'ਤੇ ਉਹ ਆਪਣੇ ਪ੍ਰਸ਼ੰਸਕਾਂ ਨਾਲ ਲਗਾਤਾਰ ਜੁੜੀ ਰਹਿੰਦੀ ਹੈ।

Pooja-Batra

ਹੋਰ ਪੜ੍ਹੋ :-

ਪੂਜਾ ਬੱਤਰਾ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਾਜ਼ਾ ਤਸਵੀਰਾਂ ਇਥੇ ਸ਼ੇਅਰ ਕਰਦੀ ਰਹਿੰਦੀ ਹੈ। ਪੂਜਾ ਨੇ ਯੋਗਾ ਕਰਕੇ ਆਪਣੇ ਆਪ ਨੂੰ ਫਿੱਟ ਰੱਖਿਆ ਹੈ। ਪੂਜਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਤੁਹਾਨੂੰ ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਦੇਖਣ ਨੂੰ ਮਿਲਣਗੀਆਂ, ਜਿਸ 'ਚ ਉਹ ਯੋਗਾ ਕਰਦੀ ਦਿਖਾਈ ਦਿੰਦੀ ਹੈ । ਪੂਜਾ ਬੱਤਰਾ ਨੇ ਮਸ਼ਹੂਰ ਅਦਾਕਾਰ ਨਵਾਬ ਸ਼ਾਹ ਨਾਲ ਵਿਆਹ ਕਰਵਾ ਲਿਆ ਸੀ।

Pooja-Batra

ਇਨ੍ਹਾਂ ਦੋਵਾਂ ਨੇ ਚੁੱਪ-ਚਾਪ ਵਿਆਹ ਕਰਵਾ ਲਿਆ ਸੀ, ਜਿਸਦਾ ਕਿਸੇ ਨੂੰ ਵੀ ਪਤਾ ਨਹੀਂ ਲੱਗਾ ਸੀ। ਪੂਜਾ ਦਾ ਇਹ ਦੂਜਾ ਵਿਆਹ ਹੈ। ਇਸ ਦੇ ਕਾਰਨ, ਪੂਜਾ ਪਿਛਲੇ ਸਾਲ ਮੀਡੀਆ ਵਿੱਚ ਛਾਈ ਰਹੀ।

Pooja-Batra

ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਗਈਆਂ ਸਨ। ਪੂਜਾ   ਬਾਲੀਵੁੱਡ ਦੀਆਂ ਕਈ ਫਿਲਮਾਂ ਜਿਵੇਂ 'ਦਿਲ ਨੇ ਫਿਰ ਯਾਦ ਕੀਆ', 'ਹਸੀਨਾ ਮਾਨ ਜਾਗੀ' ਅਤੇ 'ਵਿਰਾਸਤ' 'ਚ ਨਜ਼ਰ ਆ ਚੁੱਕੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network