ਦਰਸ਼ਨ ਔਲਖ ਦਾ ਅੱਜ ਹੈ ਜਨਮ ਦਿਨ, ਪਾਲੀਵੁੱਡ, ਬਾਲੀਵੁੱਡ ਅਤੇ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕਰ ਚੁੱਕੇ ਹਨ ਕੰਮ
ਦਰਸ਼ਨ ਔਲਖ (Darshan Aulakh) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਦਾ ਬਰਥਡੇ ‘ਤੇ ਦਿੱਤੀਆਂ ਸ਼ੁਭ-ਕਾਮਨਾਵਾਂ ਦੇ ਲਈ ਸਭ ਦਾ ਧੰਨਵਾਦ ਕੀਤਾ ਹੈ ।
image From instagram
ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਜਿੱਥੇ ਪੰਜਾਬੀ ਇੰਡਸਟਰੀ ‘ਚ ਪਛਾਣ ਬਣਾਈ ਹੈ । ਉੱਥੇ ਹੀ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਉਨ੍ਹਾਂ ਨੇ ਯਸ਼ ਚੋਪੜਾ ਦੇ ਨਾਲ ਵੀ ਕੰਮ ਕੀਤਾ ਹੈ।

ਹੋਰ ਪੜ੍ਹੋ : ਆਪਣੀ ਮਾਂ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਦਰਸ਼ਨ ਔਲਖ ਅਤੇ ਬਿੰਨੂ ਢਿੱਲੋਂ
ਉਨ੍ਹਾਂ ਨੇ 1984 ‘ਚ ਆਪਣੇ ਕਰੀਅਰ ਦੀ ਸ਼ੂਰੁਆਤ ਕੀਤੀ ਸੀ । ਉਨ੍ਹਾਂ ਨੇ ਮਿਊਜ਼ੀਕਲ ਪਲੇਅ ‘ਚ ਵੀ ਬਹੁਤ ਜ਼ਿਆਦਾ ਕੰਮ ਕੀਤਾ ਹੈ । ਆਪਣੀ ਸ਼ੁਰੂਆਤ ਉਨ੍ਹਾਂ ਨੇ ਥੀਏਟਰ ਦੇ ਨਾਲ ਹੀ ਕੀਤੀ ਸੀ । ਭੰਗੜਾ ਕਲਾਕਾਰ ਵੀ ਰਹਿ ਚੁੱਕੇ ਹਨ ਅਤੇ ਭੰਗੜੇ ਦੇ ਕੈਪਟਨ ਵੀ ਰਹਿ ਚੁੱਕੇ ਹਨ ।

ਜਸਪਾਲ ਭੱਟੀ, ਬੀਐੱਨ ਸ਼ਰਮਾ ਦੇ ਨਾਲ ਵੀ ਉਨ੍ਹਾਂ ਨੇ ਕੰਮ ਕੀਤਾ ਹੈ । ਉਹ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨੇ ਪ੍ਰੋਡਕਸ਼ਨ ਤੋਂ ਲੈ ਕੇ ਅਦਾਕਾਰੀ, ਥੀਏਟਰ ਅਤੇ ਹਰ ਖੇਤਰ ‘ਚ ਕੰਮ ਕੀਤਾ ਹੈ । ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।
View this post on Instagram