Advertisment

ਅੱਜ ਹੈ ਗੱਗੂ ਗਿੱਲ ਦਾ ਜਨਮ ਦਿਨ, ਇਸ ਵਾਰ ਇਸ ਵਜ੍ਹਾ ਕਰਕੇ ਨਹੀਂ ਮਨਾਉਣਗੇ ਜਨਮ ਦਿਨ

author-image
By Rupinder Kaler
New Update
ਅੱਜ ਹੈ ਗੱਗੂ ਗਿੱਲ ਦਾ ਜਨਮ ਦਿਨ, ਇਸ ਵਾਰ ਇਸ ਵਜ੍ਹਾ ਕਰਕੇ ਨਹੀਂ ਮਨਾਉਣਗੇ ਜਨਮ ਦਿਨ
Advertisment
ਪੰਜਾਬੀ ਅਦਾਕਾਰ ਗੱਗੂ ਗਿੱਲ ਦਾ ਅੱਜ ਜਨਮ ਦਿਨ ਹੈ । ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਪਰ ਇਸ ਵਾਰ ਗੱਗੂ ਗਿੱਲ ਆਪਣਾ ਜਨਮ ਦਿਨ ਨਹੀਂ ਮਨਾ ਰਹੇ । ਜਿਸ ਦੀ ਵਜ੍ਹਾ ਉਹਨਾਂ ਨੇ ਆਪਣੇ ਫੇਸਬੁੱਕ ਪੇਜ ਤੇ ਦੱਸੀ ਹੈ । publive-image ਉਹਨਾਂ ਨੇ ਆਪਣੀ ਇੱਕ ਤਸਵੀਰ ਸਾਂਝੀ ਕਰਕੇ ਲਿਖਿਆ ਹੈ ‘ਪਿਆਰੇ ਦੋਸਤੋ, ਵੈਸੇ ਤਾਂ ਅੱਜ ਮੇਰਾ ਜਨਮ ਦਿਨ ਹੈ,ਪਰ ਕਿਸਾਨ- ਮਜ਼ਦੂਰ ਸੰਘਰਸ਼ ਕਰਕੇ ਮੈਂ ਇਸ ਵਾਰ ਕਿਸੇ ਤਰ੍ਹਾਂ ਦੀ ਸੈਲੇਬ੍ਰੇਸ਼ਨ ਨਹੀਂ ਕਰ ਰਿਹਾ..... ਤੁਹਾਡੀਆਂ ਸ਼ੁੱਭ ਇੱਛਾਵਾਂ ਲਈ ਧੰਨਵਾਦ...! ਆਪ ਸਭ ਨੂੰ ਲੋਹੜੀ ਅਤੇ ਮਾਘੀ ਦੀਆਂ ਵਧਾਈਆਂ....’ ਤਸਵੀਰ ਦੀ ਗੱਲ ਕੀਤੀ ਜਾਵੇ ਤਾਂ ਇਸ ਤਸਵੀਰ ਵਿੱਚ ਉਹਨਾਂ ਕਿਸਾਨਾਂ ਏਕਜਤਾ ਦਾ ਝੰਡਾ ਫੜਿਆ ਹੋਇਆ ਹੈ ।
Advertisment
Guggu Gill ਹੋਰ ਪੜ੍ਹੋ : ਹਰ ਇੱਕ ਨੂੰ ਪਸੰਦ ਆ ਰਿਹਾ ਹੈ ਸੁਨੰਦਾ ਸ਼ਰਮਾ ਦੇ ਨਵੇਂ ਗਾਣੇ ਦਾ ਟੀਜ਼ਰ ਬੀਬੀ ਜਗੀਰ ਕੌਰ ਤੇ ਗਾਇਕ ਦਿਲਜੀਤ ਦੋਸਾਂਝ ਬਣੇ ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ, ‘ਦ ਸਿੱਖ ਗਰੁੱਪ’ ਵੱਚੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ
Advertisment
guggu gill ਤੁਹਾਨੂੰ ਦੱਸ ਦਿੰਦੇ ਹਾਂ ਕਿ ਪਾਲੀਵੁੱਡ ਵਿੱਚ ਗੱਗੂ ਗਿੱਲ ਉਹ ਨਾਂ ਹੈ ਜਿਸ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਬਿਹਤਰੀਨ ਫਿਲਮਾਂ ਦਿੱਤੀਆਂ ।ਉਹਨਾਂ ਦੀ ਅਦਾਕਾਰੀ ਦਾ ਹਰ ਕੋਈ ਕਾਇਲ ਹੈ । ਖਾਸ ਕਰਕੇ ਉਹਨਾਂ ਦੇ ਡਾਈਲੌਗ ਬੋਲਣ ਦੇ ਅੰਦਾਜ਼ ਦਾ । ਜੇਕਰ ਉਹਨਾਂ ਦੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਗੱਗੂ ਗਿੱਲ ਦਾ ਜਨਮ 13 ਫਰਵਰੀ ਨੂੰ ਮੁਕਤਸਰ ਸਾਹਿਬ ਦੇ ਪਿੰਡ ਮਾਹਣੀ ਖੇੜਾ ਵਿੱਚ ਸਰਦਾਰ ਸੁਰਜੀਤ ਸਿੰਘ ਦੇ ਘਰ ਹੋਇਆ ਸੀ ।
ਗੱਗੂ ਗਿੱਲ ਦੇ ਚਾਰ ਭੈਣ ਭਰਾ ਹਨ । ਉਹਨਾਂ ਦੇ ਸਭ ਤੋਂ ਵੱਡੇ ਭਰਾ ਦਾ ਨਾਂ ਭੁਪਿੰਦਰ ਗਿੱਲ, ਦਵਿੰਦਰ ਗਿੱਲ, ਰੁਪਿੰਦਰ ਗਿੱਲ ਹੈ । ਗੱਗੂ ਗਿੱਲ ਦੇ ਅਸਲ ਨਾਂ ਕੁਲਵਿੰਦਰ ਸਿੰਘ ਗਿੱਲ ਹੈ । ਪਰ ਉਹਨਾਂ ਦਾ ਫਿਲਮੀ ਨਾਂ ਗੱਗੂ ਗਿੱਲ ਹੈ । ਗੱਗੂ ਗਿੱਲ ਦੇ ਦੋ ਬੇਟੇ ਹਨ ਜਿੰਨਾ ਦਾ ਨਾਂ ਗੁਰਅੰਮ੍ਰਿਤ ਗਿੱਲ ਹੈ । ਗੁਰਅੰਮ੍ਰਿਤ ਗਿੱਲ ਨੂੰ ਪੰਜਾਬ ਦਾ ਸਭ ਤੋਂ ਛੋਟੀ ਉਮਰ ਦਾ ਸਰਪੰਚ ਹੋਣ ਦਾ ਮਾਣ ਵੀ ਹਾਸਲ ਹੈ । ਗੁਰਅੰਮ੍ਰਿਤ ਮਹਿਜ 22 ਸਾਲਾਂ ਦਾ ਸੀ ਜਦੋਂ ਉਹ ਪਿੰਡ ਦਾ ਸਰਪੰਚ ਬਣਿਆ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment