ਗੁਰਨਾਮ ਭੁੱਲਰ ਦੇ ਪਿਤਾ ਜੀ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ

written by Shaminder | March 04, 2021

ਗੁਰਨਾਮ ਭੁੱਲਰ ਦੇ ਪਿਤਾ ਜੀ ਦਾ ਅੱਜ ਜਨਮ ਦਿਨ ਹੈ ।ਉੇਨ੍ਹਾਂ ਨੇ ਆਪਣੇ ਪਿਤਾ ਜੀ ਦੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੈਂ ਚਾਹੁੰਦਾ ਹਾਂ ਕਿ ਜਿਸ ਤਰ੍ਹਾਂ ਵੀ ਤੁਸੀਂ ਦੁਨੀਆ ਵੇਖਣਾ ਚਾਹੁੰਦੇ ਹੋ ਵੇਖੋ’ ਇਸ ਤਸਵੀਰ ‘ਤੇ ਗੁਰਨਾਮ ਭੁੱਲਰ ਦੇ ਪ੍ਰਸ਼ੰਸਕ ਵੀ ਕਮੈਂਟਸ ਕਰਕੇ ਵਧਾਈ ਦੇ ਰਹੇ ਹਨ ।

gurnam Bhullar Image From Gurnam Bhullar’s Instagram

ਹੋਰ ਪੜ੍ਹੋ : ਟੀਕਰੀ ਬਾਰਡਰ ’ਤੇ ਕਿਸਾਨਾਂ ਨੇ ਬਣਾਈ ‘ਕਿਸਾਨ ਹਵੇਲੀ’, ਹਰਫ਼ ਚੀਮਾ ਨੇ ਸ਼ੇਅਰ ਕੀਤੀ ਵੀਡੀਓ

gurnam Bhullar father Image From Gurnam Bhullar’s Instagram

ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਸੋਨਮ ਬਾਜਵਾ ਦੇ ਨਾਲ ਫ਼ਿਲਮ ‘ਗੁੱਡੀਆਂ ਪਟੋਲੇ’, ਸਰਗੁਨ ਮਹਿਤਾ ਦੇ ਨਾਲ ਫ਼ਿਲਮ ‘ਸੁਰਖੀ ਬਿੰਦੀ’ ‘ਚ ਆਪਣੀ ਅਦਾਕਾਰੀ ਦਿਖਾਈ ਸੀ ।

gurnam Bhullar Image From Gurnam Bhullar’s Instagram

ਜਿਸ ਤੋਂ ਬਾਅਦ ਉਹ ਜਲਦ ਹੀ ਸੋਨਮ ਬਾਜਵਾ ਦੇ ਨਾਲ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ‘ਚ ਦਿਖਾਈ ਦੇਣਗੇ । ਪ੍ਰਸ਼ੰਸਕਾਂ ਨੂੰ ਵੀ ਉਨ੍ਹਾਂ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

 

0 Comments
0

You may also like