ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਸਣੇ ਕਈ ਸਿਤਾਰਿਆਂ ਨੇ ਦਿੱਤੀ ਸੰਗਤਾਂ ਨੂੰ ਵਧਾਈ

Written by  Shaminder   |  December 06th 2021 12:26 PM  |  Updated: December 06th 2021 02:33 PM

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਸਣੇ ਕਈ ਸਿਤਾਰਿਆਂ ਨੇ ਦਿੱਤੀ ਸੰਗਤਾਂ ਨੂੰ ਵਧਾਈ

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ  (Guru Gobind Singh ji) ਦਾ ਅੱਜ ਗੁਰਤਾ ਗੱਦੀ ਦਿਵਸ (Gurta Gaddi Diwas )ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੂ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੇ ਮੌਕੇ ‘ਤੇ ਵਧਾਈਆਂ

ਦਿੱਤੀਆਂ ਹਨ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ਦੇ ਮੌਕੇ ‘ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ ।

Guru Gobind singh ji image From google

ਹੋਰ ਪੜ੍ਹੋ : ਛਿੰਦਾ ਗਰੇਵਾਲ ਅਤੇ ਏਕਮ ਗਰੇਵਾਲ ਦਾ ਇਹ ਮਜ਼ੇਦਾਰ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਉਨ੍ਹਾਂ ਨੇ ਗੁਰੂ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ॥ ਧੰਨ ਧੰਨ ਦਸਵੇਂ ਪਾਤਸਾਹਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ 9 ਸਾਲ ਦੀ ਉਮਰ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਦੇ ਦਿਹਾੜੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਗੁਰਤਾ ਗੱਦੀ ਬਖਸਿਸ ਕੀਤੀ ਗੁਰੂ ਸਾਹਿਬ ਜੀ ਦੇ"ਗੁਰਤਾ ਗੱਦੀ"ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ॥

Darshan Aulakh, image From instagram

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਪੂਰਾ ਪਰਿਵਾਰ ਨਿਊਛਾਵਰ ਕਰ ਦਿੱਤਾ ਸੀ । ਉਨ੍ਹਾਂ ਦੇ ਛੋਟੇ ਸਾਹਿਬ ਜਿੱਥੇ ਸਰਹਿੰਦ ਦੀਆਂ ਨੀਹਾਂ ‘ਚ ਚਿਣਵਾ ਦਿੱਤੇ ਗਏ ਸਨ । ਉੱਥੇ ਹੀ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ‘ਚ ਸ਼ਹੀਦ ਹੋ ਗਏ ਸਨ । ਪਿਤਾ ਨੌਂਵੇ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਦੇ ਲਈ ਆਪਣੀ ਸ਼ਹਾਦਤ ਦਿੱਲੀ ਦੇ ਚਾਂਦਨੀ ਚੌਂਕ ‘ਚ ਦਿੱਤੀ ਸੀ ।

ਦਰਸ਼ਨ ਔਲਖ ਨੇ ਵੀ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ਦੇ ਮੌਕੇ ‘ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਇਸ ਪੋਸਟ ਨੂੰ ਸਾਂਝਾ ਕੀਤਾ ਹੈ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਹੈ । ਦਰਸ਼ਨ ਔਲਖ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network