
ਪੰਜਾਬੀ ਇੰਡਸਟਰੀ ਦੇ ਰੈਪ ਸਟਾਰ ਯੋ ਯੋ ਹਨੀ ਸਿੰਘ ਅੱਜ ਆਪਣੇ ਵਿਆਹ ਦੀ ਐਨੀਵਰਸਿਰੀ ਮਨਾ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਿਰੀ ਦੀ ਵਧਾਈ ਦਿੱਤੀ ਅਤੇ ਨਾਲ ਹੀ ਆਪਣੇ ਫੈਨਸ ਨੂੰ ਵੀ ਇਹ ਦੱਸਿਆ ਕਿ ਸਿੰਘਸਟਾ ਦਾ ਜਨਮ ਦਿਨ ਵੀ ਹੈ ।
ਜਿਸ ਤੋਂ ਬਾਅਦ ਉਨ੍ਹਾਂ ਦੇ ਫੈਨਸ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਿਆ ਹੈ । ਹਨੀ ਸਿੰਘ ਤੇ ਉਨ੍ਹਾਂ ਦੀ ਪਤਨੀ ਦੀ ਲਵ ਸਟੋਰੀ ਦੀ ਗੱਲ ਕਰੀਏ ਤਾਂ ਹਨੀ ਤੇ ਸ਼ਾਲਿਨੀ ਦੇ ਵਿਆਹ ਨੂੰ ਇੱਕ ਦਹਾਕੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ।
ਹੋਰ ਪੜ੍ਹੋ : ਕਿਸਾਨ ਅੰਦੋਲਨ ਨੂੰ ਸਮਰਪਿਤ ਸੁਖਸ਼ਿੰਦਰ ਸ਼ਿੰਦਾ ਦਾ ਨਵਾਂ ਗੀਤ ‘ਕਿਸਾਨਾਂ ਦਿੱਲੀ ਜਾਮ ਕਰਤੀ’ ਰਿਲੀਜ਼
ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਇੱਕ ਹੀ ਕਲਾਸ ਵਿੱਚ ਪੜ੍ਹਦੇ ਸਨ ਤੇ ਇਸੇ ਦੌਰਾਨ ਉਹ ਇੱਕ ਦੂਜੇ ਨੂੰ ਪਸੰਦ ਕਰਨ ਲੱਗੇ ਸਨ ਤੇ ਕਈ ਸਾਲ ਦੋਹਾਂ ਨੇ ਇਸ ਰਿਸ਼ਤੇ ਨੂੰ ਲੋਕਾਂ ਤੋਂ ਛੁਪਾ ਕੇ ਰੱਖਿਆ ।
ਬਾਅਦ ਵਿੱਚ ਹਨੀ ਸਿੰਘ ਪੜ੍ਹਾਈ ਕਰਨ ਲਈ ਇੰਗਲੈਂਡ ਚਲੇ ਗਏ ਪਰ ਦੋਹਾਂ ਦੇ ਰਿਸ਼ਤੇ ਵਿੱਚ ਕੋਈ ਵੀ ਦੂਰੀ ਨਹੀਂ ਆਈ ਤੇ ਦੋਵੇਂ ਰਿਲੇਸ਼ਨ ਵਿੱਚ ਰਹੇ । ਹਨੀ ਸਿੰਘ ਜਦੋਂ ਵੀ ਭਾਰਤ ਆਉਂਦੇ ਤਾਂ ਸ਼ਾਲਿਨੀ ਨਾਲ ਮੁਲਾਕਾਤ ਕਰਦੇ । ਇਸ ਤੋਂ ਬਾਅਦ ਦੋਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ ਤੇ ਪਰਿਵਾਰ ਦੀ ਮੌਜੂਦਗੀ ਵਿੱਚ ਦੋਹਾਂ ਨੇ ਵਿਆਹ ਕਰ ਲਿਆ ਸੀ ।
ਭਾਵੇਂ ਹਨੀ ਸਿੰਘ ਨੇ ਆਪਣੇ ਵਿਆਹ ਤੋਂ ਮੀਡੀਆ ਨੂੰ ਦੂਰ ਰੱਖਿਆ ਪਰ ਉਹਨਾਂ ਦੇ ਵਿਆਹ ਦੀਆਂ ਤਸਵੀਰਾਂ ਹਰ ਥਾਂ ਤੇ ਵਾਇਰਲ ਹੋਈਆਂ । ਉਹਨਾਂ ਦੀ ਜ਼ਿੰਦਗੀ ਵਿੱਚ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਹਨੀ ਬਾਲੀਵੁੱਡ ਤੋਂ ਗਾਇਬ ਹੋ ਗਏ ਸਨ। ਸ਼ਾਲਿਨੀ ਨੇ ਹਨੀ ਸਿੰਘ ਦੇ ਹਰ ਸੁੱਖ ਦੁੱਖ ਵਿੱਚ ਸਾਥ ਦਿੱਤਾ ਜਿਸ ਦੀ ਬਦੌਲਤ ਹਨੀ ਸਿੰਘ ਨੇ ਇੱਕ ਵਾਰ ਫਿਰ ਇੰਡਸਟਰੀ ਵਿੱਚ ਜ਼ਬਰਦਸਤ ਵਾਪਸੀ ਕੀਤੀ ਹੈ ।View this post on Instagram