
ਗਾਇਕ ਅਤੇ ਅਦਾਕਾਰ ਜੌਰਡਨ ਸੰਧੂ (Jordan Sandhu) ਦੀ ਅੱਜ ਪਹਿਲੀ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਜੌਰਡਨ ਸੰਧੂ ਨੇ ਆਪਣੀ ਵਾਈਫ ਦੇ ਲਈ ਪਿਆਰਾ ਜਿਹਾ ਸੁਨੇਹਾ ਵੀ ਲਿਖਿਆ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਕਿ ‘ਮੇਰੀਏ ਸਰਦਾਰਨੀਏ ਤੈਨੂੰ ਮੇਰੀ ਵੀ ਉਮਰ ਲੱਗ ਜਾਵੇ।
ਹੈਪੀ ਫਸਟ ਮੈਰਿਜ ਐਨੀਵਰਸਰੀ’ । ਇਸ ਪੋਸਟ ਨੂੰ ਜਿਉਂ ਹੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਦੱਸ ਦਈਏ ਕਿ ਅੱਜ ਦੇ ਹੀ ਦਿਨ ਇੱਕ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।
ਹੋਰ ਪੜ੍ਹੋ : ਜੈਨੀ ਜੌਹਲ ਅਤੇ ਅਰਜਨ ਢਿੱਲੋਂ ਵਿਵਾਦ ‘ਤੇ ਸ਼ਿਪਰਾ ਗੋਇਲ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਨਫਰਤ ਨਹੀਂ, ਪਿਆਰ…’
ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਕਈ ਗੀਤ ਸ਼ਾਮਿਲ ਹਨ, ਪਰ ਉਨ੍ਹਾਂ ਨੂੰ ਪਛਾਣ ਮਿਲੀ ਸੀ ‘ਅੱਜ ਜਸ਼ਨ ਮਨਾਏ ਜਾਣਗੇ, ਤੇਰਾ ਸੋਹਣੀਏ ਬਰਥਡੇ ਆ’ । ਇਸ ਗੀਤ ਦੇ ਨਾਲ ਹੀ ਉਨ੍ਹਾਂ ਦੀ ਇੰਡਸਟਰੀ ‘ਚ ਪਛਾਣ ਬਣੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ।
View this post on Instagram